Saturday, September 7, 2024
spot_img

ਜਲੰਧਰ ਜਿਮਨੀ ਚੋਣ : ਸ਼ਤੀਲ ਅੰਗੁਰਾਲ ਹੋਣਗੇ ਭਾਜਪਾ ਦੇ ਉਮੀਦਵਾਰ

Must read

ਜਲੰਧਰ,17 ਜੂਨ : ਦੇਸ਼ ਦੇ 7 ਸੂਬਿਆਂ ਵਿੱਚ 10 ਜੁਲਾਈ ਨੂੰ ਹੋਣ ਵਾਲੀ ਜਿਮਨੀ ਚੋਣਾਂ ਦੇ ਪ੍ਰੋਗਰਾਮ ਦੇ ਤਹਿਤ ਜਲੰਧਰ ਵੈਸਟ ਸੀਟ ਉੱਤੇ ਵੀ ਚੋਣ ਹੋਣ ਜਾ ਰਹੀ ਹੈ। ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ‘ਭਾਜਪਾ’ ਦਾ ਉਮੀਦਵਾਰ ਐਲਾਨਿਆ ਗਿਆ।
ਦੱਸ ਦੇਈਏ ਕਿ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। ਨਾਮਜ਼ਦਗੀਆਂ 21 ਜੂਨ ਤੱਕ ਭਰੀਆਂ ਜਾਣਗੀਆਂ। ਇਥੇ ਦੱਸ ਦੇਈਏ ਕਿ ਸ਼ੀਤਲ ਅੰਗੁਰਾਲ ਜੋ ਇਸ ਹਲਕੇ ਤੋਂ ਆਮ ਆਦਮੀ ਪਾਰਟੀ ਤੋਂ 2022 ਨੂੰ ਵਿਧਾਇਕ ਚੁਣੇ ਗਏ ਸੀ। ਜਿਹਨਾਂ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਵਿਧਾਇਕ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਇਹ ਸੀਟ ਖਾਲੀ ਹੋ ਗਈ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article