ਜਲੰਧਰ : ਬੀਤੀ ਰਾਤ ਫਿਲੌਰ ਕਸਬੇ ਦੇ ਗੜ੍ਹਾ ਰੋਡ ‘ਤੇ ਦੀਵਾਲੀ ਦੀਆਂ ਲੜੀਆਂ ਲਗਾ ਰਹੇ ਪ੍ਰੇਮ ਕੁਮਾਰ ਇਲੈਕਟ੍ਰੀਸ਼ੀਅਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆ, ਫਿਲੌਰ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਇਸ ਮਾਮਲੇ ਦੀ ਸੂਚਨਾ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦਿੱਤੀ।
ਘਟਨਾ ਦਾ ਪਤਾ ਲੱਗਦਿਆਂ ਹੀ ਇਲਾਕਾ ਨਿਵਾਸੀਆਂ ਨੇ ਬਿਜਲੀ ਕਰਮਚਾਰੀ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ। ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮਾਮਲੇ ਸਬੰਧੀ ਪਹਿਲਾਂ ਪੁਲਿਸ ਨੂੰ ਸੂਚਿਤ ਕੀਤਾ ਅਤੇ ਫਿਰ ਉਸ ਨੂੰ ਲੁਧਿਆਣਾ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ। ਉਸ ਦਾ ਕੁਝ ਸਮਾਂ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਚੱਲਿਆ ਪਰ ਉਸ ਦੀ ਮੌਤ ਹੋ ਗਈ।