Sunday, December 22, 2024
spot_img

ਜਲੰਧਰ ਦੇ MP ਚਰਨਜੀਤ ਚੰਨੀ ਨੇ ਆਪਣੇ ਵਿਵਾਦਿਤ ਬਿਆਨ ‘ਤੇ ਮੰਗੀ ਮਾਫ਼ੀ !

Must read

ਮਹਿਲਾ ਕਮਿਸ਼ਨ ਨੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਗਿੱਦੜਬਾਹਾ ਸੀਟ ਤੋਂ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਪ੍ਰਚਾਰ ਦੌਰਾਨ ਔਰਤਾਂ ਅਤੇ ਬ੍ਰਾਹਮਣ ਅਤੇ ਜੱਟ ਭਾਈਚਾਰੇ ਬਾਰੇ ਟਿੱਪਣੀ ਕਰਨ ਲਈ ਨੋਟਿਸ ਜਾਰੀ ਕੀਤਾ ਸੀ। ਜਿਸ ਵਿੱਚ ਮਹਿਲਾ ਕਮਿਸ਼ਨ ਨੇ ਸੰਸਦ ਮੈਂਬਰ ਚਰਨਜੀਤ ਚੰਨੀ ਨੂੰ ਅੱਜ ਸਵੇਰੇ 11 ਵਜੇ ਤੱਕ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਚੰਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੁਆਫੀ ਮੰਗ ਲਈ ਹੈ।

ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਬਿਆਨ ‘ਤੇ ਕਿਹਾ- ਮੇਰੀਆਂ ਕਦਰਾਂ-ਕੀਮਤਾਂ ਇਸ ਤਰ੍ਹਾਂ ਦੀਆਂ ਨਹੀਂ ਹਨ, ਫਿਰ ਵੀ ਜੇਕਰ ਮੇਰੇ ਕਾਰਨ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮੈਨੂੰ ਔਰਤਾਂ ਨੇ ਹੀ ਜੇਤੂ ਬਣਾਇਆ ਹੈ। ਮੇਰੇ ਪਰਿਵਾਰ ਨੇ ਮੈਨੂੰ ਨਿਮਰਤਾ ਨਾਲ ਮੁਆਫੀ ਮੰਗਣੀ ਸਿਖਾਈ ਹੈ। ਹਾਲਾਂਕਿ ਚੰਨੀ ਨੇ ਕਿਹਾ ਹੈ ਕਿ ਮੈਨੂੰ ਚੋਣਾਂ ‘ਚ ਪਹਿਲਾਂ ਵੀ ਨੋਟਿਸ ਜਾਰੀ ਕੀਤਾ ਗਿਆ ਸੀ।

ਇਸ ਵਾਰ ਫਿਰ ਮੈਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜੇਕਰ ਮੇਰੇ ਕਾਰਨ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮਹਿਲਾ ਕਮਿਸ਼ਨ ਨੇ ਇਹ ਵੀ ਕਿਹਾ ਕਿ ਉਹ ਇਸ ਮੁੱਦੇ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਣਗੇ।

ਇਸ ਦੇ ਨਾਲ ਹੀ ਇਸ ਬਾਰੇ ਪੰਜਾਬ ਚੋਣ ਕਮਿਸ਼ਨ ਨੇ ਕਿਹਾ ਹੈ ਕਿ ਚੰਨੀ ਬਾਬਤ ਉਨ੍ਹਾਂ ਕੋਲ ਕੋਈ ਸ਼ਿਕਾਇਤ ਨਹੀਂ ਹੈ ਜੇ ਕੋਈ ਸ਼ਿਕਾਇਤ ਮਿਲਦੀ ਹੈ ਤਾਂ ਕਾਰਵਾਈ ਕੀਤੀ ਜਾਵੇਗੀ।ਦੱਸ ਦੇਈਏ ਕਿ ਚੰਨੀ ਨੇ ਕਿਹਾ ਸੀ ਕਿ ਇੱਕ ਜੱਟ ਦੀਆਂ ਦੋ ਪਤਨੀਆਂ ਹੁੰਦੀਆਂ ਹਨ। ਦੋਵੇਂ ਇੱਕ ਦੂਜੇ ਨੂੰ ਕੁੱਤੇ ਦੀ ਪਤਨੀ ਕਹਿੰਦੀਆਂ ਹਨ। ਇਹੀ ਹਾਲ ਭਾਜਪਾ ਅਤੇ ਆਮ ਆਦਮੀ ਪਾਰਟੀ ਦਾ ਹੈ। ਇਸ ਬਿਆਨ ‘ਤੇ ਪੰਜਾਬ ਮਹਿਲਾ ਕਮਿਸ਼ਨ ਨੇ ਚੰਨੀ ਨੂੰ ਨੋਟਿਸ ਜਾਰੀ ਕੀਤਾ ਸੀ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article