ਜਲੰਧਰ, 13 ਜੁਲਾਈ: ਜਲੰਧਰ ਪੱਛਮੀ ਵਿਧਾਨ ਸਭਾ ਦੀ ਉਪ ਚੋਣ ਲੜਨ ਵਾਲੇ ਆਜ਼ਾਦ ਉਮੀਦਵਾਰ ਪ੍ਰਸਿੱਧ ਕਮੇਡੀਅਨ ਨੀਟੂ ਸ਼ਟਰਾਂ ਵਾਲਾ ਨੂੰ ਨੋਟਾਂ ਨਾਲੋ ਵੀ ਘੱਟ ਵੋਟਾਂ ਪੋਲ ਹੋਈਆਂ। ਚੋਣ ਕਮਿਸ਼ਨ ਵਲੋਂ ਜਾਰੀ ਨਤੀਜਿਆਂ ਦੇ ਅਨੁਸਾਰ ਜਲੰਧਰ ਉਪ ਚੋਣ ਲੜਨ ਵਾਲੇ ਉਮੀਦਵਾਰ ਨੀਟੂ ਸ਼ਟਰਾਂ ਵਾਲੇ ਨੂੰ 236 ਪੋਲ ਹੋਈਆਂ ਵੋਟਾਂ, ਜਦਕਿ ਨੋਟਾਂ ਨੂੰ 687 ਵੋਟਾਂ ਪੋਲ ਹੋਈਆਂ। ਇਸ ਤੋਂ ਇਲਾਵਾ ਆਜ਼ਾਦ ਉਮੀਦਵਾਰ ਆਰਤੀ ਨੂੰ ਸਭ ਤੋਂ ਘੱਟ 43 ਵੋਟਾਂ ਮਿਲੀਆਂ।
ਪੰਜਾਬ ਦੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਆਪ’ ਉਮੀਦਵਾਰ ਮਹਿੰਦਰ ਭਗਤ 37,325 ਵੋਟਾਂ ਨਾਲ ਜੇਤੂ ਰਹੇ ਹਨ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਰਹੀ। ਲੋਕ ਸਭਾ ਚੋਣਾਂ 2024 ‘ਚ ਇਸ ਸੀਟ ‘ਤੇ ਕਾਂਗਰਸ ਪਾਰਟੀ ਪਹਿਲੇ ਸਥਾਨ ‘ਤੇ ਰਹੀ ਸੀ। ਭਾਜਪਾ ਦੂਜੇ ਸਥਾਨ ‘ਤੇ ਅਤੇ ਆਮ ਆਦਮੀ ਪਾਰਟੀ ਤੀਜੇ ਸਥਾਨ ‘ਤੇ ਰਹੀ। ਇਸ ਉਪ ਚੋਣ ਵਿੱਚ ਸਥਿਤੀ ਪੂਰੀ ਤਰ੍ਹਾਂ ਉਲਟ ਹੈ। ਇਸ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਰਹੀ। ਭਾਜਪਾ ਦੂਜੇ ਅਤੇ ਕਾਂਗਰਸ ਤੀਜੇ ਸਥਾਨ ‘ਤੇ ਹੈ। 10 ਜੁਲਾਈ ਨੂੰ ਹੋਈ ਵੋਟਿੰਗ ‘ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।