ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਅੱਜ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਸ਼ੇਖਾ ਬਾਜ਼ਾਰ ਸਥਿਤ ਸ੍ਰੀ ਬਾਲਾਜੀ ਮੰਦਰ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਬਾਲਾਜੀ ਮਹਾਰਾਜ ਦਾ ਆਸ਼ੀਰਵਾਦ ਲਿਆ। ਡਾ: ਗੁਰਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਪੰਜਾਬ ਲਈ ਅਤੇ ਰੰਗਲਾ ਪੰਜਾਬ ਬਣਾਉਣ ਲਈ ਸਖ਼ਤ ਮਿਹਨਤ ਕਰ ਰਹੇ ਹਾਂ। ਬਾਕੀ ਸਭ ਕੁਝ ਰੱਬ ਦੇ ਹੱਥ ਵਿੱਚ ਹੈ। ਜਿਹੜੇ ਮਾੜੇ ਲੋਕ ਪਾਰਟੀ ਨਾਲ ਸਨ, ਉਹ ਦੂਰ ਹੋ ਗਏ ਹਨ। ਜਿਹੜੇ ਵੀ ਚੁਣੇ ਜਾਣਗੇ ਉਨ੍ਹਾਂ ਨੂੰ ਬੇਨਤੀ ਹੈ ਕਿ ਉਹ ਪੰਜਾਬ ਅਤੇ ਆਪਣੇ ਸ਼ਹਿਰ ਲਈ ਚੰਗੇ ਕੰਮ ਕਰਨ।