Friday, November 22, 2024
spot_img

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਪੰਜਾਬ ਪੁਲਸ ਨੇ ਸੂਬੇ ਭਰ ‘ਚ ਵਧਾਈ ਸੁਰੱਖਿਆ

Must read

ਚੰਡੀਗੜ : ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ (ਸਪੈਸਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੇੜੇ ਹੋਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ। ਜਲੰਧਰ ਲੋਕ ਸਭਾ ਲਈ ਉਪ ਚੋਣ 10 ਮਈ 2023 ਨੂੰ ਹੋਣੀ ਹੈ।

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸੀਪੀਜ/ਐਸਐਸਪੀਜ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਲਈ ਰਾਜ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਪਾਰਟੀਆਂ ਨੂੰ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸੇ ਤਰਾਂ ਸਰਹੱਦੀ ਜ਼ਿਲਿਆਂ ਦੇ ਐਸ.ਐਸ.ਪੀਜ ਨੂੰ ਅੰਤਰ-ਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਅਤੇ ਹਿਦਾਇਤ ਕੀਤੀ ਹੈ ਕਿ ਕਿਸੇ ਵੀ ਵਿਅਕਤੀ ਨੂੰ ਪੂਰੀ ਚੈਕਿੰਗ ਅਤੇ ਤਲਾਸ਼ੀ ਲਏ ਤੋਂ ਬਿਨਾਂ ਸੂਬੇ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।

ਉਨਾਂ ਕਿਹਾ ਕਿ ਗਸ਼ਤ ਵਧਾਉਣ ਦੇ ਨਾਲ-ਨਾਲ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਪੈਰਾ ਮਿਲਟਰੀ ਫੋਰਸਿਜ ਦੇ ਨਾਲ ਸਾਂਝੇ ਤੌਰ ਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਨਿਯਮਤ ਫਲੈਗ ਮਾਰਚ ਕੱਢੇ ਜਾ ਰਹੇ ਹਨ ਤਾਂ ਸੁਰੱਖਿਆ ਦੀ ਭਾਵਨਾ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਸੁਰੱਖਿਆ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਵਿਸ਼ੇਸ਼ ਡੀਜੀਪੀ ਨੇ ਕਿਹਾ, “ਅਸੀਂ ਸੁਰੱਖਿਅਤ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਾਂਗੇ।”

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸ਼ਨਿਚਰਵਾਰ ਨੂੰ ਨਜਾਇਜ਼ ਸਰਾਬ ਦੀ ਵਿਕਰੀ ਨੂੰ ਰੋਕਣ ਅਤੇ ਲਾਹਣ ਨਿਰਮਾਤਾਵਾਂ ‘ਤੇ ਨਿਗਾਹਸਾਨੀ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ਚਲਾਈ ਸੀ, ਜਿਸ ਤਹਿਤ 306 ਪੁਲਿਸ ਟੀਮਾਂ ਨੇ 775 ਵਿਅਕਤੀਆਂ ਦੇ 813 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ , ਜੋ ਪਿਛਲੇ ਦੋ ਸਾਲਾਂ ਵਿੱਚ ਆਬਕਾਰੀ ਐਕਟ ਅਧੀਨ ਤਿੰਨ ਮਾਮਲਿਆਂ ਵਿੱਚ ਸ਼ਾਮਲ ਪਾਏ ਗਏ ਸਨ। ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 22 ਐਫਆਈਆਰ ਦਰਜ ਕਰਕੇ 1470 ਕਿਲੋ ਲਾਹਣ, 50 ਲੀਟਰ ਨਾਜਾਇਜ਼ ਸ਼ਰਾਬ, 403 ਬੋਤਲਾਂ ਨਾਜਾਇਸ਼ ਸਰਾਬ ਅਤੇ 70 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ 29 ਮਾਰਚ ਨੂੰ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜਾ ਅਪਰਾਧੀਆਂ (ਪੀ.ਓ.) ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਜਲੰਧਰ ਦਿਹਾਤੀ ਪੁਲਿਸ ਨੇ 44 ਭਗੌੜਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article