Wednesday, December 18, 2024
spot_img

ਜਲੰਧਰ : IPS ਸਵਪਨ ਸ਼ਰਮਾ ਨੇ ਪੁਲਿਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Must read

2009 ਬੈਚ ਦੇ ਆਈਪੀਐਸ ਅਧਿਕਾਰੀ ਸਵਪਨ ਸ਼ਰਮਾ ਨੇ ਮੰਗਲਵਾਰ ਦੁਪਹਿਰ ਜਲੰਧਰ ਵਿੱਚ ਪੁਲਿਸ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਵਪਨ ਸ਼ਰਮਾ ਜਲੰਧਰ ‘ਚ DIG ਵਜੋਂ ਤਾਇਨਾਤ ਸਨ।

ਦੱਸ ਦਈਏ ਕਿ 20 ਨਵੰਬਰ ਦਿਨ ਸੋਮਵਾਰ ਨੂੰ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦੇ ਹੋਏ ਜਲੰਧਰ ਵਿੱਚ ਆਈਪੀਐਸ ਚਾਹਲ ਦੀ ਥਾਂ ’ਤੇ ਹੁਣ ਆਈਪੀਐਸ ਸਵਪਨ ਸ਼ਰਮਾ ਨੂੰ ਜਲੰਧਰ ਦਾ ਪੁਲੀਸ ਕਮਿਸ਼ਨਰ, ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੋਨਿਹਾਲ ਸਿੰਘ ਦੀ ਥਾਂ ’ਤੇ ਆਈਪੀਐਸ ਗੁਰਪ੍ਰੀਤ ਸਿੰਘ ਭੁੱਲਰ ਨੂੰ ਚਾਰਜ਼ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਸਮੇਤ ਕਈ ਆਈਪੀਐਸ ਅਧਿਕਾਰੀਆਂ ਦੀ ਬਦਲੀ ਕੀਤੀ ਹੈ। ਸਿੱਧੂ ਦੀ ਬਦਲੀ ਤੋਂ ਬਾਅਦ ਹੁਣ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਾ ਚਾਰਜ਼ ਜਲੰਧਰ ਦੇ ਸੀਪੀ ਕੁਲਦੀਪ ਸਿੰਘ ਚਾਹਲ ਨੂੰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਮਨਦੀਪ ਸਿੰਘ ਸਿੱਧੂ ਨੂੰ ਡੀਆਈਜੀ ਐਡਮਿਨ ਚੰਡੀਗੜ੍ਹ ਲਗਾਇਆ ਗਿਆ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article