Sunday, December 22, 2024
spot_img

ਜ਼ਮੀਨ ‘ਤੇ ਕਬਜ਼ਾ ਕਰਨ ਆਏ ਮੁਲਜ਼ਮਾਂ ਨੇ ਗੋਲੀ ਮਾਰ ਕੇ ਕਰ’ਤਾ ਕਿਸਾਨ ਦਾ ਕ ਤ ਲ !

Must read

ਜ਼ਮੀਨੀ ਵਿਵਾਦ ਨੂੰ ਲੈਕੇ ਕਪੂਰਥਲਾ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਕਪੂਰਥਲਾ ਪੁਲੀਸ ਨੇ ਰਤਨ ਸਿੰਘ ਪੁੱਤਰ ਆਤਮਾ ਸਿੰਘ ਵਾਸੀ ਪਿੰਡ ਵਲਟੋਹਾ, ਤਰਸੇਮ ਸਿੰਘ ਪੁੱਤਰ ਬਿੰਦਰ ਵਾਸੀ ਮੋਗਾ, ਬੱਗਾ ਸਿੰਘ ਅਤੇ ਉਸ ਦੇ ਭਰਾ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਥਾਣਾ ਕੋਤਵਾਲੀ ਦੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਬਲਵੀਰ ਕੁਮਾਰ ਨੇ ਦੱਸਿਆ ਮੰਗਲਵਾਰ ਦੇਰ ਸ਼ਾਮ ਪਿੰਡ ਝੱਲ ਠੀਕਰੀਵਾਲ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇੱਕ ਧਿਰ ਨੇ ਦੂਜੇ ਪਾਸੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਵਿੱਚ 60 ਸਾਲਾ ਕਿਸਾਨ ਜਸਪਾਲ ਸਿੰਘ ਨੂੰ ਗੋਲੀ ਲੱਗੀ ਹੈ। ਜਸਪਾਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੀ ਪੁਸ਼ਟੀ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article