ਪੰਜਾਬ ‘ਚ 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਜ਼ਾਬਤਾ ਤਹਿਤ ਇੱਕ ਹੁਕਮ ਜਾਰੀ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਲਾਇਸੈਂਸ ਧਾਰਕਾਂ ਨੂੰ ਆਪਣੇ ਨਾਲ ਹਥਿਆਰ ਲੈ ਕੇ ਜਾਣ ਦੀ ਮਨਾਹੀ ਕੀਤੀ ਗਈ ਹੈ।




