Tuesday, November 26, 2024
spot_img

ਜ਼ਿਮਨੀ ਚੋਣਾਂ ‘ਚ ਜਿੱਤ ‘ਤੇ ‘ਆਪ’ ਦੀ ਧੰਨਵਾਦ ਯਾਤਰਾ ਹੋਈ ਸ਼ੁਰੂ , ਸੂਬਾ ਪ੍ਰਧਾਨ ਅਮਨ ਅਰੋੜਾ ਕਰ ਰਹੇ ਹਨ ਅਗਵਾਈ

Must read

ਪੰਜਾਬ ‘ਚ ਆਮ ਆਦਮੀ ਪਾਰਟੀ ਅੱਜ ਯਾਨੀ 26 ਨਵੰਬਰ ਨੂੰ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਉਪ ਚੋਣਾਂ ਵਿੱਚ ਆਪਣੀ ਜਿੱਤ ਦਾ ਜਸ਼ਨ ਮਨਾਉਣ ਲਈ ਧੰਨਵਾਦ ਯਾਤਰਾ ਕੱਢ ਰਹੀ ਹੈ। ਇਹ ਯਾਤਰਾ ਨਵੇਂ ਚੁਣੇ ਗਏ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਦੇਖ-ਰੇਖ ਹੇਠ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਹੈ ਜੋ ਅੰਮ੍ਰਿਤਸਰ ਪਹੁੰਚੇਗੀ।

‘ਆਪ’ ਦੀ ਇਹ ਧੰਨਵਾਦ ਯਾਤਰਾ ਦਾ ਕਈ ਵਿਧਾਨ ਸਭਾ ਹਲਕਿਆਂ ਵਿੱਚ ਸਵਾਗਤ ਕੀਤਾ ਜਾ ਰਿਹਾ ਹੈ। ਪਾਰਟੀ ਨੇ ਜ਼ਿਮਨੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਪਾਰਟੀ ਕੋਲ ਹੁਣ ਕੁੱਲ 95 ਵਿਧਾਇਕ ਹਨ।

ਇਹ ਯਾਤਰਾ ਪਟਿਆਲਾ ਦੇ ਕਾਲੀ ਮਾਤਾ ਮੰਦਰ ਤੋਂ ਸ਼ੁਰੂ ਹੋਈ ਹੈ। ਇਸ ਤੋਂ ਬਾਅਦ ਇਹ ਸਰਹਿੰਦ, ਮੰਡੀ ਗੋਬਿੰਦਗੜ੍ਹ, ਖੰਨਾ, ਦੋਰਾਹਾ, ਲੁਧਿਆਣਾ, ਲਾਡੋਵਾਲ ਟੋਲ ਪਲਾਜ਼ਾ, ਫਿਲੌਰ, ਫਗਵਾੜਾ, ਜਲੰਧਰ ਅਤੇ ਕਰਤਾਰਪੁਰ ਸਾਹਿਬ ਤੋਂ ਹੁੰਦੀ ਹੋਈ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚੇਗੀ। ਉੱਥੇ ਦਰਸ਼ਨ ਕਰਨ ਮਗਰੋਂ ਯਾਤਰਾ ਦੁਰਗਿਆਣਾ ਮੰਦਰ ਅਤੇ ਫਿਰ ਵਾਲਮੀਕਿ ਰਾਮਤੀਰਥ ਮੰਦਰ ਦੇ ਦਰਸ਼ਨ ਕਰਕੇ ਸਮਾਪਤ ਹੋਵੇਗੀ। ਜ਼ਿਮਨੀ ਚੋਣਾਂ ‘ਚ ਮਿਲੀ ਵੱਡੀ ਜਿੱਤ ਤੋਂ ਬਾਅਦ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਯਾਤਰਾ ਕੱਢਣ ਦਾ ਫੈਸਲਾ ਲਿਆ ਗਿਆ ਹੈ। ਯਾਤਰਾ ਦੀ ਅਗਵਾਈ ਪਾਰਟੀ ਦੇ ਨਵ-ਨਿਯੁਕਤ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਕਰਨਗੇ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article