ਲੁਧਿਆਣਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਮਿਲਿਆ ਹੈ। ਕਮਲਜੀਤ ਸਿੰਘ ਕੜਵੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਛੱਡਕੇ ਕਾਂਗਰਸ ‘ਚ ਸ਼ਾਮਲ ਹੋਏ ਹਨ। ਦੱਸ ਦਈਏ ਕਿ ਕਮਲਜੀਤ ਸਿੰਘ ਕੜਵੱਲ ਪਹਿਲਾਂ ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ‘ਚ ਵੀ ਰਹਿ ਚੁੱਕੇ ਹਨ। ਕਮਲਜੀਤ ਸਿੰਘ ਕੜਵੱਲ ਕਈ ਸਾਬਕਾ ਕੌਂਸਲਰ ਵੀ ਕਾਂਗਰਸ ‘ਚ ਸ਼ਾਮਲ ਹੋਏ ਹਨ।
ਆਮ ਆਦਮੀ ਪਾਰਟੀ (AAP) ਦੇ ਆਗੂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਪਾਰਟੀ ਵੱਲੋਂ ਹਲਕਾ ਆਤਮ ਨਗਰ ਤੋਂ ਵਿਧਾਇਕ ਦੀ ਚੋਣ ਲੜਨ ਵਾਲੇ ਕਮਲਜੀਤ ਸਿੰਘ ਕੜਵਲ ਨੇ ਐਤਵਾਰ ਨੂੰ ਮੁੜ ਕਾਂਗਰਸ ‘ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਨੂੰ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੇ ਇੰਚਾਰਜ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸਾਬਕਾ ਵਿਧਾਇਕ ਡਾ.ਰਾਜ ਕੁਮਾਰ ਵੇਰਕਾ ਨੇ ਕੜਵਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕੀਤਾ। ਕੜਵਲ ਨੇ ਕਿਹਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਹੋ ਕੇ ਸਰਕਾਰ ਹੁੰਦੇ ਹੋਏ ਪਾਰਟੀ ਨੂੰ ਛੱਡਿਆ ਹੈ।