Friday, November 8, 2024
spot_img

ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਜਲੰਧਰ ‘ਚ ਇਸ ਤਾਰੀਖ ਨੂੰ ਕਰ ਦਿੱਤਾ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਵਿਦਿਅਕ ਅਦਾਰੇ ਤੇ ਸਰਕਾਰੀ ਦਫ਼ਤਰ!

Must read

ਜਲੰਧਰ,15 ਸਤੰਬਰ : ਜਲੰਧਰ ‘ਚ ਬਾਬਾ ਸੋਢਲ ਦੇ ਸਭ ਤੋਂ ਮਸ਼ਹੂਰ ਮੇਲਾ 17 ਸਤੰਬਰ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ‘ਚ ਦੇਸ਼ ਭਰ ਤੋਂ ਲੋਕ ਆਉਂਦੇ ਹਨ।

ਪੰਜਾਬ ਸਰਕਾਰ ਨੇ ਬਾਬਾ ਸੋਢਲ ਮੇਲੇ ਦੇ ਸਬੰਧ ਵਿੱਚ 17 ਸਤੰਬਰ ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਬਾਬਾ ਸੋਢਲ ਦੇ ਮੇਲੇ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਫੈਸਲਾ ਲਿਆ ਹੈ। ਫੈਸਲੇ ਦੇ ਅਨੁਸਾਰ ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ-ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ।

ਦੱਸ ਦੇਈਏ ਕਿ ਸੋਢਲ ਮੇਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸ ਸਬੰਧੀ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article