ਲੁਧਿਆਣਾ, 25 ਅਪ੍ਰੈਲ – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋ 30 ਅਪ੍ਰੈਲ (ਬੁੱਧਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਪ੍ਰਤਾਪ ਚੌਂਕ, ਸਾਹਮਣੇ ਸੰਗੀਤ ਸਿਨੇਮਾ ਲੁਧਿਆਣਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਨੇ ਦੱਸਿਆ ਇਸ ਕੈਂਪ ਮੌਕੇ ਲੁਧਿਆਣਾ ਦੀਆਂ ਵੱਖ-ਵੱਖ ਕੰਪਨੀਆਂ ਹਿੱਸਾ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਜ਼ਾਬ ਰੈਬਿਟਜ, ਵਾਸਟ ਲਿੰਕਰਜ਼, ਸੇਵਾ ਕੇਂਦਰ ਸਾਚੀ ਪ੍ਰੋਸੈਸਰ ਆਦਿ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ 10ਵੀ, 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ), ਪੋਸਟ ਗ੍ਰੈਜੂਏਸ਼ਨ (ਇਸਦੇ ਬਰਾਬਰ ਹੋਰ) ਪਾਸ ਕੀਤਾ ਹੋਵੇ।
ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਵਧੇਰੇ ਜਾਣਕਾਰੀ ਲਈ ਡੀ.ਬੀ.ਈ.ਈ. ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।