ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਲਾਨ ਕੀਤਾ ਹੈ ਕਿ 26 ਨਵੰਬਰ 2008 ਦੇ ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਭਾਰਤ ਹਵਾਲੇ ਕੀਤਾ ਜਾਵੇਗਾ।
ਅਮਰੀਕਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ, “ਮੁੰਬਈ ‘ਤੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਾਮਲ ਰਾਣਾ ਨੂੰ ਭਾਰਤ ਵਿੱਚ ਨਿਆਂ ਦਾ ਸਾਹਮਣਾ ਕਰਨਾ ਪਵੇਗਾ।”
ਭਾਰਤ ਲੰਬੇ ਸਮੇਂ ਤੋਂ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਿਹਾ ਹੈ।
ਇੱਕ ਵਾਰ, ਅਮਰੀਕੀ ਅਦਾਲਤ ਨੇ ਤਹਵੁਰ ਰਾਣਾ ਨੂੰ ਭਾਰਤ ਹਵਾਲੇ ਕਰਨ ਦੀ ਇਜਾਜ਼ਤ ਵੀ ਦੇ ਦਿੱਤੀ ਸੀ। ਪਰ ਪਿਛਲੇ ਸਾਲ ਨਵੰਬਰ ਵਿੱਚ ਉਸਨੇ ਇਸ ‘ਤੇ ਸਮੀਖਿਆ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ਨੂੰ ਵੀ ਪਿਛਲੇ ਮਹੀਨੇ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।




