ਜਾਰਡਨ ਵਿੱਚ ਇਜ਼ਰਾਈਲੀ ਦੂਤਘਰ ਦੇ ਨੇੜੇ ਹਮਲਾ ਹੋਇਆ। ਇੱਕ ਹਮਲਾਵਰ ਸਿੱਧਾ ਇਜ਼ਰਾਇਲੀ ਦੂਤਘਰ ਵਿੱਚ ਗਿਆ ਅਤੇ ਪੁਲਿਸ ਵਾਲਿਆਂ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਹਮਲੇ ‘ਚ ਤਿੰਨ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਹਨ। ਇਜ਼ਰਾਈਲ ਰਿਪੋਰਟ ਮੁਤਾਬਕ ਪੁਲਿਸ ਨੇ ਦੂਤਾਵਾਸ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਬੰਦ ਕਰਕੇ ਘੇਰਾਬੰਦੀ ਵਧਾ ਦਿੱਤੀ ਹੈ। ਹੋਰ ਪੁਲਿਸ ਬਲ ਅਤੇ ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਵੀ ਕਿਹਾ ਗਿਆ ਹੈ।
ਸ਼ਨੀਵਾਰ ਦੇਰ ਰਾਤ ਇਜ਼ਰਾਈਲ ਨੇ ਲੇਬਨਾਨ ਦੀ ਰਾਜਧਾਨੀ ਬੇਰੂਤ ‘ਤੇ ਹਮਲਾ ਕੀਤਾ ਸੀ। ਇਸ ਹਮਲੇ ਵਿਚ ਇਕ ਰਿਹਾਇਸ਼ੀ ਇਮਾਰਤ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਜਿਸ ਵਿਚ 20 ਲੋਕਾਂ ਦੀ ਮੌਤ ਹੋ ਗਈ ਸੀ। ਇਜ਼ਰਾਇਲੀ ਅਧਿਕਾਰੀਆਂ ਮੁਤਾਬਕ ਇਹ ਹਮਲਾ ਹਿਜ਼ਬੁੱਲਾ ਦੇ ਚੋਟੀ ਦੇ ਕਮਾਂਡਰ ਮੁਹੰਮਦ ਹੈਦਰ ਨੂੰ ਮਾਰਨ ਲਈ ਕੀਤਾ ਗਿਆ ਸੀ।