Thursday, March 28, 2024
spot_img

ਜਿਲ੍ਹਾ ਪ੍ਰਸ਼ਾਸਨ ਵੱਲੋਂ ਸਿਆਸਤ ਦੇ ਬਾਬਾ ਬੋਹੜ ਪ੍ਰਕਾਸ਼ ਸਿੰਘ ਬਾਦਲ ਦੇ ਭੋਗ ਸਬੰਧੀ ਰੂਟ ਪਲਾਨ ਜਾਰੀ

Must read

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ 4 ਮਈ ਦਿਨ ਵੀਰਵਾਰ ਨੂੰ ਅੰਤਿਮ ਅਰਦਾਸ ਸਬੰਧੀ ਜਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਸ੍ਰੀ ਮੁਕਤਸਰ ਸਾਹਿਬ ਦੇ DC ਵਿਨੀਤ ਕੁਮਾਰ ਨੇ ਪਾਰਕਿੰਗ, ਸੜਕੀ ਆਵਾਜਾਈ, ਸੀਵਰੇਜ਼, ਸਾਫ-ਸਫਾਈ, ਸੁਚਾਰੂ ਬਿਜਲੀ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਉੱਥੇ ਭੋਗ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਆਮ ਲੋਕਾਂ ਅਤੇ ਵੀ.ਵੀ.ਆਈ.ਪੀਜ਼. ਦੇ ਪਹੁੰਚਣ ਦੀ ਸੰਭਾਵਨਾਂ ਦੇ ਮੱਦੇਨਜ਼ਰ ਸ਼੍ਰੀ ਗਿੱਲ ਨੇ ਪੁਲਿਸ ਅਤੇ ਸਿਵਿਲ ਅਧਿਕਾਰੀਆਂ ਵਿੱਚ ਬਿਹਤਰ ਤਾਲਮੇਲ ’ਤੇ ਜ਼ੋਰ ਦਿੱਤਾ ।

DC ਵਿਨੀਤ ਕੁਮਾਰ ਦੱਸਿਆ ਕਿ ਜਾਰੀ ਕੀਤੇ ਗਏ ਰੂਟ ਪਲਾਨ ਮੁਤਾਬਿਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਅਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ । ਇਸ ਨਾਲ ਹੀ ਲੰਬੀ, ਖਿਓਵਾਲੀ ਤੇ ਮਹਿਣਾ ਵਾਲੇ ਪਾਸਿਉਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਖੇਡ ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਵਹੀਕਲ ਖੜ੍ਹੇ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ‘ਚ ਪਹੁੰਚ ਸਕਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article