ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਿਆਨ ਦੇਣਾ ਹੁਣ ਪੰਜਾਬ ਵਿੱਚ ਤੂਲ ਫੜਦਾ ਹੋਇਆ ਨਜ਼ਰ ਆ ਰਿਹਾ ਹੈ ਇਸ ਤੇ ਲਗਾਤਾਰ ਹੀ ਪਹਿਲਾ ਐਸਜੀਪੀਸੀ ਵੱਲੋਂ ਪ੍ਰਤੀਕਿਰਿਆ ਦਿੱਤੀ ਜਾ ਰਹੀ ਸੀ ਅਤੇ ਹੁਣ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਆਪਣੀ ਪ੍ਰਤਿਕਿਰਿਆ ਜ਼ਾਹਿਰ ਕੀਤੀ ਹੈ ਉਹਨਾਂ ਨੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਰਾਜਸਥਾਨ ਦੇ ਵਿੱਚ ਭਾਜਪਾ ਦੀ ਰੈਲੀ ਵਿੱਚ ਗੁਰਦੁਆਰਿਆਂ ਨੂੰ ਉਖਾੜ ਦੇਣ ਵਾਲਾ ਬਿਆਨ ਅਤੇ ਨਿੰਦਣਯੋਗ ਹੈ। ਉਹਨਾਂ ਕਿਹਾ ਕਿ ਭਾਜਪਾ ਦੀ ਇਸ ਰੈਲੀ ਸਮੇਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਯੋਗੀ ਆਦਿਤਿਆਨਾਥ ਵੀ ਸਟੇਜ ’ਤੇ ਮੌਜੂਦ ਸਨ, ਜਿਨ੍ਹਾਂ ਦੀ ਇਹ ਜੁੰਮੇਵਾਰੀ ਬਣਦੀ ਸੀ ਕਿ ਅਜਿਹੇ ਨਫ਼ਰਤੀ ਬਿਆਨ ਦਾ ਉਹ ਉਸੇ ਸਮੇਂ ਵਿਰੋਧ ਕਰਦੇ।
ਪਰੰਤੂ ਦੁੱਖ ਦੀ ਗੱਲ ਹੈ ਕਿ ਇਕ ਸੂਬੇ ਦੇ ਮੁੱਖ ਮੰਤਰੀ ਹੋਣ ਵਜੋਂ ਵੀ ਸ੍ਰੀ ਆਦਿਤਿਆਨਾਥ ਵੀ ਇਸ ਵਰਤਾਰੇ ਦੇ ਭਾਗੀ ਬਣੇ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਕਾਂਗਰਸ ਨੇ ਵੀ ਇਸੇ ਸੋਚ ਤਹਿਤ ਸਿੱਖਾਂ ਦੇ ਗੁਰਧਾਮਾਂ ’ਤੇ ਹਮਲੇ ਕੀਤੇ ਸਨ ਅਤੇ ਅੱਜ ਭਾਜਪਾ ਵੀ ਉਸੇ ਰਾਹ ’ਤੇ ਤੁਰਦੀ ਨਜ਼ਰ ਆ ਰਹੀ ਹੈ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਰਾਜਸਥਾਨ ਦੇ ਵਿੱਚ ਵਾਪਰੀ ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰ ਸਰਕਾਰ ਨੂੰ ਪੱਤਰ ਲਿਖਣਾ ਚਾਹੀਦਾ ਦੋਨਾਂ ਕਿਹਾ ਕਿ ਇਸ ਮਾਮਲੇ ਤੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਨੂੰ ਵੀ ਮਾਫੀ ਮੰਗ ਨਹੀਂ ਚਾਹੀਦੀ ਹੈ। ਉਹਨਾਂ ਕਿਹਾ ਕਿ ਅਗਰ ਗੁਰਦੁਆਰਾ ਨਾ ਹੁੰਦੇ ਤਾਂ ਉੱਤਰੀ ਭਾਰਤ ਮੁਸਲਮਾਨ ਹੋਣਾ ਸੀ। ਉਹਨਾਂ ਕਿਹਾ ਕਿ ਸਿੱਖਾਂ ਨੂੰ ਕਦੇ ਵੀ ਇਨਸਾਫ ਮੰਗਣ ਨਾਲ ਨਹੀਂ ਮਿਲਿਆ ਅਤੇ ਹੁਣ ਸਿੱਖਾਂ ਨੂੰ ਮਜ਼ਬੂਤ ਹੋਣ ਦੀ ਲੋੜ ਹੈ ਤਾਂ ਹੀ ਇਨਸਾਫ ਸਿੱਖਾਂ ਦੇ ਕਦਮਾਂ ਵਿੱਚ ਆਵੇਗਾ ਉਹਨਾਂ ਕਿਹਾ ਕਿ ਆਪਸੀ ਫੁੱਟ ਦਾ ਕਾਰਨ ਹੀ ਸਿੱਖਾਂ ਨੂੰ ਇਨਸਾਫ ਨਹੀਂ ਮਿਲ ਪਾ ਰਿਹਾ ਉਸਦੇ ਅੱਗੇ ਬੋਲਦੇ ਕਿਹਾ ਸਿੱਖਾਂ ਦੀ ਮਿਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਕੋਜੇ ਯਤਨਾਂ ਨਾਲ ਕਮਜ਼ੋਰ ਕਰਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਇੱਕ ਦੌਰ ਅਜਿਹਾ ਸੀ ਕਿ ਐਸਜੀਪੀਸੀ ਦਾ ਪ੍ਰਧਾਨ ਬੋਲਦਾ ਸੀ ਤਾਂ ਦਿੱਲੀ ਬੈਠੇ ਪ੍ਰਧਾਨ ਮੰਤਰੀ ਨੂੰ ਵੀ ਜਵਾਬ ਦੇਣਾ ਪੈਂਦਾ ਸੀ ਅਤੇ ਇੱਕ ਸਮਾਂ ਹੁਣ ਆ ਗਿਆ ਕਿ ਐਸਜੀਪੀਸੀ ਦੇ ਪ੍ਰਧਾਨ ਨੂੰ ਪੱਤਰ ਲਿਖ ਕੇ ਦੇਣੇ ਪੈ ਰਹੇ ਹਨ ਅਤੇ ਫਿਰ ਵੀ ਕਾਰਵਾਈ ਨਹੀਂ ਹੋ ਰਹੀ।