ਧਨਬਾਦ ਦੇ ਸਾਬਕਾ ਡਿਪਟੀ ਮੇਅਰ ਨੀਰਜ ਸਿੰਘ ਸਮੇਤ ਚਾਰ ਲੋਕਾਂ ਦੇ ਕਤਲ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਖਤਰਨਾਕ ਅਪਰਾਧੀ ਅਮਨ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਅਮਨ ਸਿੰਘ ਨੂੰ ਛੇ ਤੋਂ ਸੱਤ ਗੋਲੀਆਂ ਮਾਰੀਆਂ ਗਈਆਂ ਹਨ। ਜਿਸ ਤੋਂ ਬਾਅਦ ਅਮਨ ਸਿੰਘ ਨੂੰ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ SNMMCH ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।