ਲੁਧਿਆਣਾ ਜੇਲ੍ਹ ਵਿੱਚ ਰੁਟੀਨ ਚੈਕਿੰਗ ਦੌਰਾਨ ਇੱਕ ਵੱਡੀ ਕੁਤਾਹੀ ਦਾ ਖੁਲਾਸਾ ਹੋਇਆ ਹੈ। ਜੇਲ੍ਹ ਪ੍ਰਸ਼ਾਸਨ ਨੇ 9 ਕੈਦੀਆਂ ਤੋਂ 10 ਫ਼ੋਨ ਬਰਾਮਦ ਕੀਤੇ ਹਨ। ਸਹਾਇਕ ਜੇਲ੍ਹ ਸੁਪਰਡੈਂਟ ਕੁਲਦੀਪ ਸਿੰਘ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਨਿਯਮਤ ਨਿਰੀਖਣ ਦੌਰਾਨ ਇਹ ਗੱਲ ਸਾਹਮਣੇ ਆਈ ਹੈ।
ਬਰਾਮਦ ਕੀਤੇ ਗਏ ਫ਼ੋਨ ਕਰਨ, ਅਰਸ਼ਦੀਪ ਸਿੰਘ, ਹਰਜੀਤ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਜਤਿੰਦਰ ਸਿੰਘ, ਸੰਦੀਪ ਸਿੰਘ, ਅਮਨਦੀਪ ਸਿੰਘ ਅਤੇ ਗੁਰਵਿੰਦਰ ਸਿੰਘ ਨਾਮਕ ਕੈਦੀਆਂ ਦੇ ਕਬਜ਼ੇ ਵਿੱਚੋਂ ਮਿਲੇ ਹਨ। ਇਹ ਗੰਭੀਰ ਸੁਰੱਖਿਆ ਕੁਤਾਹੀ ਦਾ ਮਾਮਲਾ ਹੈ ਕਿਉਂਕਿ ਜੇਲ੍ਹ ਵਿੱਚ ਫ਼ੋਨ ਰੱਖਣ ਦੀ ਸਖ਼ਤ ਮਨਾਹੀ ਹੈ।
ਜੇਲ੍ਹ ਪ੍ਰਸ਼ਾਸਨ ਨੇ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਸਾਰੇ ਸਬੰਧਤ ਕੈਦੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਫ਼ੋਨ ਜੇਲ੍ਹ ਦੇ ਅੰਦਰ ਕਿਵੇਂ ਪਹੁੰਚੇ ਅਤੇ ਇਸ ਵਿੱਚ ਕੌਣ-ਕੌਣ ਸ਼ਾਮਲ ਹਨ। ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਜੇਲ੍ਹ ਦੀ ਸੁਰੱਖਿਆ ਪ੍ਰਣਾਲੀ ‘ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।