ਜੰਮੂ ਕਸ਼ਮੀਰ, 20 ਅਗਸਤ : ਜੰਮੂ-ਕਸ਼ਮੀਰ ‘ਚ ਅੱਜ ਤੋਂ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਅੱਜ ਪਹਿਲੇ ਪੜਾਅ ਦੀ ਵੋਟਿੰਗ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਮਿਤੀ 27 ਅਗਸਤ ਰੱਖੀ ਗਈ ਹੈ। 10 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਇੱਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਪਹਿਲੇ ਪੜਾਅ ਲਈ 18 ਸਤੰਬਰ ਨੂੰ ਵੋਟਿੰਗ ਹੋਣੀ ਹੈ। ਜਿਸ ਵਿੱਚ 24 ਵਿਧਾਨ ਸਭਾ ਹਲਕਿਆਂ ਵਿੱਚ ਵੋਟਿੰਗ ਹੋਵੇਗੀ।18 ਸਤੰਬਰ ਨੂੰ ਹੋਣ ਵਾਲੀ ਵੋਟਿੰਗ ਦੇ ਪਹਿਲੇ ਪੜਾਅ ‘ਚ 24 ਸੀਟਾਂ ‘ਤੇ ਵੋਟਿੰਗ ਹੋਣੀ ਹੈ। ਇਨ੍ਹਾਂ ਵਿੱਚੋਂ 16 ਸੀਟਾਂ ਕਸ਼ਮੀਰ ਘਾਟੀ ਦੀਆਂ ਹਨ, ਜਦਕਿ 8 ਸੀਟਾਂ ਜੰਮੂ ਖੇਤਰ ਦੀਆਂ ਹਨ। ਦੱਸ ਦਈਏ ਕਿ 2019 ‘ਚ ਕੇਂਦਰ ਸ਼ਾਸਤ ਪ੍ਰਦੇਸ਼ ਬਣਨ ਅਤੇ ਧਾਰਾ 370 ਨੂੰ ਹਟਾਉਣ ਤੋਂ ਬਾਅਦ, ਜੰਮੂ-ਕਸ਼ਮੀਰ ਇਕ ਦਹਾਕੇ ‘ਚ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਲਈ ਤਿਆਰ ਹੈ।ਵਿਧਾਨ ਸਭਾ ਸੀਟਾਂ ਲਈ ਤਿੰਨ ਪੜਾਵਾਂ ਵਿਚ ਹੋਈਆਂ ਚੋਣਾਂ ਦੇ ਨਤੀਜੇ 4 ਅਕਤੂਬਰ ਨੂੰ ਜਾਰੀ ਕੀਤੇ ਜਾਣਗੇ। 2014 ਤੋਂ ਬਾਅਦ ਇਹ ਪਹਿਲੀ ਵਾਰ ਹੋਵੇਗਾ ਜਦੋਂ ਜੰਮੂ-ਕਸ਼ਮੀਰ ਦੇ ਲੋਕ ਵਿਧਾਨ ਸਭਾ ਚੋਣਾਂ ਵਿਚ ਵੋਟ ਪਾਉਣਗੇ।