ਹਲਕਾ ਜਲੰਧਰ ਛਾਉਣੀ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੂੰ ਆਗਾਮੀ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਭਾ ਹਲਕਾ ਜੰਮੂ ਅਧੀਨ ਆਉਂਦੀਆਂ ਵਿਧਾਨ ਸਭਾ ਸੀਟਾਂ ਲਈ ‘ਅਬਜ਼ਰਵਰ’ ਨਿਯੁਕਤ ਕੀਤਾ ਗਿਆ ਹੈ।ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਤਿੰਨ ਪੜਾਵਾਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੂਬੇ ‘ਚ ਪਹਿਲੇ ਪੜਾਅ ਦੀ ਵੋਟਿੰਗ ਤਹਿਤ 18 ਸਤੰਬਰ ਨੂੰ 24 ਸੀਟਾਂ ਲਈ ਚੋਣਾਂ ਹੋਣੀਆਂ ਹਨ। ਦੂਜੇ ਪੜਾਅ ਤਹਿਤ 25 ਸਤੰਬਰ ਨੂੰ 26 ਸੀਟਾਂ ‘ਤੇ ਵੋਟਿੰਗ ਹੋਣੀ ਹੈ ਅਤੇ ਤੀਜੇ ਪੜਾਅ ਤਹਿਤ 40 ਵਿਧਾਨ ਸਭਾ ਸੀਟਾਂ ‘ਤੇ 1 ਅਕਤੂਬਰ ਨੂੰ ਵੋਟਿੰਗ ਹੋਣੀ ਹੈ।
ਇਸ ਸੰਬੰਧੀ ਇੱਕ ਰਸਮੀ ਪੱਤਰ ਪਾਰਟੀ ਦੇ ਜਨਰਲ ਸਕੱਤਰ ਅਤੇ ਐੱਮ.ਪੀ. ਕੇ.ਸੀ. ਵੇਨੂੰਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਕੀਤਾ ਗਿਆ ਹੈ।