Monday, December 23, 2024
spot_img

ਝੋਨੇ ਦੀ ਸਿੱਧੀ ਬਿਜਾਈ ‘ਤੇ ਪ੍ਰੋਤਸਾਹਨ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ‘ਚ ਵਾਧਾ

Must read

ਸੂਬਾ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਰਾਜ ਵਿੱਚ ਵੱਡੇ ਪੱਧਰ ‘ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਇਸ ਰਾਸ਼ੀ ਲਈ ਅਪਲਾਈ ਕਰਨ ਦੀ ਮਿਤੀ ਵਿਚ ਵਾਧਾ ਕਰਦਿਆਂ ਆਖਰੀ ਮਿਤੀ 15 ਜੁਲਾਈ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਨੇ ਦੱਸਿਆ ਕਿ ਹੁਣ ਕਿਸਾਨ ਵੀਰ 15 ਜੁਲਾਈ 2024 ਤੱਕ ਆਨਲਾਈਨ ਪੋਰਟਲ https://agrimachinerypb.com/home/DSR23Department ’ਤੇ ਰਜਿਸਟ੍ਰਡ ਹੋ ਕੇ ਇਸ ਦਾ ਲਾਭ ਉਠਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਲ 2024-25 ਦੌਰਾਨ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ ਉਕਤ ਲਿੰਕ ‘ਤੇ ਆਪਣਾ ਅਧਾਰ ਕਾਰਡ ਨੰਬਰ ਅਤੇ ਜ਼ਮੀਨ ਸਬੰਧੀ ਜਾਣਕਾਰੀ ਪੋਰਟਲ ‘ਤੇ ਭਰਨ ਉਪਰੰਤ ਰਜਿਸਟ੍ਰੇਸ਼ਨ ਕਰ ਸਕਦੇ ਹਨ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article