ਪੰਜਾਬ ਪੁਲਿਸ ਵੱਲੋਂ ਲੁਧਿਆਣਾ ਦੇ ਵਿੱਚ ਵੱਖਵਾਦੀ ਸੰਗਠਨ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਸ਼ੀ ਲੁਧਿਆਣਾ ਵਿੱਚ ਸਰਕਾਰੀ ਦਫ਼ਤਰਾਂ ਦੀ ਜਾਸੂਸੀ ਕਰ ਰਹੇ ਸਨ ਅਤੇ ਇੱਕ ਵੱਡਾ ਹਮਲਾ ਕਰਨ ਦੀ ਤਿਆਰੀ ਕਰ ਰਹੇ ਸਨ। ਰਾਜ ਦੇ ਡੀਜੀਪੀ ਗੌਰਵ ਯਾਦਵ ਨੇ ਇੱਕ ਟਵੀਟ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਐਸਏਐਸ ਨਗਰ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਦੇ ਸਹਿਯੋਗ ਨਾਲ, ਲੁਧਿਆਣਾ ਦੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜੋ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਦੋਸ਼ੀਆਂ ਤੋਂ ਇੱਕ 9 ਐਮਐਮ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।




