ਪੰਜਾਬ ਅਤੇ ਚੰਡੀਗੜ੍ਹ ਸੂਬੇ ‘ਚ ਹੱਡ ਚੀਰਵੀਂ ਠੰਡ ਪੈ ਰਹੀ ਹੈ। ਧੁੰਦ ਤੇ ਸੀਤ ਲਹਿਰ ਕਾਰਨ ਲੋਕਾਂ ਨੂੰ ਬਾਹਰ ਨਿਕਲਣ ‘ਚ ਪ੍ਰੇਸ਼ਾਨੀ ਹੋ ਰਹੀ ਹੈ। ਠੰਡ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਚੰਡੀਗੜ੍ਹ ਵਿੱਚ ਸਕੂਲਾਂ ਅਤੇ ਕਾਲਜਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਇਹ ਛੁੱਟੀਆਂ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਵਧਾਈਆਂ ਗਈਆਂ ਹਨ, ਜੋ ਕਿ 11 ਜਨਵਰੀ ਤੱਕ ਘਰ ਬੈਠ ਕੇ ਹੀ ਆਨਲਾਈਨ ਕਲਾਸਾਂ ਲਗਾਉਣਗੇ ਅਤੇ 9ਵੀਂ ਤੋਂ 12ਵੀਂ ਤੱਕ ਦੇ ਬੱਚਿਆਂ ਨੂੰ ਸਕੂਲ ਜਾਣਾ ਪਵੇਗਾ।