ਧੁੰਦ ਤੇ ਸੀਤ ਲਹਿਰ ਕਾਰਨ ਲੋਕਾਂ ਨੂੰ ਬਾਹਰ ਨਿਕਲਣ ‘ਚ ਪ੍ਰੇਸ਼ਾਨੀ ਹੋ ਰਹੀ ਹੈ। ਠੰਡ ਦੇ ਮੱਦੇਨਜ਼ਰ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਕਈ ਸੂਬਿਆਂ ਨੇ ਸਕੂਲਾਂ ਵਿਚ ਛੁੱਟੀਆਂ ਵਧਾ ਦਿੱਤੀਆਂ ਹਨ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿਚ ਬਾਰਸ਼ ਦਾ ਅਲਰਟ ਜਾਰੀ ਕੀਤਾ ਹੋਇਆ ਹੈ।
ਉੱਤਰ ਪ੍ਰਦੇਸ਼ ਵਿਚ ਦੇ ਕਈ ਜ਼ਿਲ੍ਹਿਆਂ ਵਿੱਚ 6 ਤੋਂ 9 ਜਨਵਰੀ 2025 ਦਰਮਿਆਨ ਸਕੂਲ ਖੁੱਲ੍ਹਣੇ ਸਨ ਪਰ ਹੁਣ ਉੱਥੇ ਸਰਦੀਆਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਹੁਣ ਯੂਪੀ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸਕੂਲ 13 ਜਨਵਰੀ 2025 ਤੋਂ ਬਾਅਦ ਹੀ ਖੁੱਲ੍ਹਣਗੇ। ਮੇਰਠ, ਲਖਨਊ, ਕਾਨਪੁਰ, ਨੋਇਡਾ, ਗਾਜ਼ੀਆਬਾਦ, ਪ੍ਰਯਾਗਰਾਜ, ਅਯੁੱਧਿਆ ਸਮੇਤ ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੇ ਸਾਰੇ ਸਕੂਲ ਨੂੰ ਬੰਦ ਕਰਨ ਦੇ ਨੋਟਿਸ ਜਾਰੀ ਕੀਤੇ ਹਨ।