ਚੰਡੀਗੜ੍ਹ, 3 ਅਪ੍ਰੈਲ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਤਿੰਨ ਦਹਾਕਿਆਂ ਤੋਂ ਬਾਅਦ ਅੱਜ ਰਾਜ ਸਭਾ ਤੋਂ ਸੇਵਾ ਮੁਕਤ ਹੋਣਗੇ।
ਇਥੇ ਦਸ ਦੇਈਏ ਕਿ ਡਾਕਟਰ ਮਨਮੋਹਨ ਸਿੰਘ ਪਹਿਲੀ ਵਾਰ 1991 ਵਿੱਚ ਆਸਾਮ ਤੋਂ ਰਾਜ ਸਭਾ ਦੇ ਮੈਂਬਰ ਬਣੇ ਤੇ ਨਰਸਿਮ੍ਹਾ ਰਾਓ ਸਰਕਾਰ ਵਿੱਚ ਵਿੱਤ ਮੰਤਰੀ ਰਹੇ। ਉਹਨਾਂ ਨੇ ਭਾਰਤੀ ਅਰਥ ਵਿਵਸਥਾ ਵਿੱਚ ਕਈ ਸੁਧਾਰ ਕੀਤੇ। ਮਨਮੋਹਨ ਸਿੰਘ 1998 ਤੋਂ 2004 ਤੱਕ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ। ਉਹਨਾਂ ਨੇ 1999 ਵਿੱਚ ਦੱਖਣੀ ਦਿੱਲੀ ਤੋਂ ਲੋਕ ਸਭਾ ਦੀ ਚੋਣ ਲੜੀ ਸੀ, ਜਿਸ ਵਿੱਚ ਉਹ ਅਸਫ਼ਲ ਰਹੇ ਸਨ। ਇਸ ਤੋਂ ਬਾਅਦ 2004 ਤੋਂ 2014 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ।