ਟਰੰਪ 20 ਜਨਵਰੀ, 2025 ਨੂੰ ਅਮਰੀਕਾ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਅਮਰੀਕਾ ਨੂੰ ਫਿਰ ਤੋਂ ਮਹਾਨ ਬਣਾਉਣ ਦੀ ਦਿਸ਼ਾ ‘ਚ ਟਰੰਪ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਟਰੰਪ ਨੇ ਬ੍ਰਿਕਸ ਦੇਸ਼ਾਂ ਨੂੰ ਖੁੱਲ੍ਹੀ ਧਮਕੀ ਦਿੱਤੀ ਹੈ।
ਟਰੰਪ ਨੇ ਬ੍ਰਿਕਸ ਦੇਸ਼ਾਂ ਨੂੰ ਧਮਕੀ ਦਿੱਤੀ ਹੈ ਕਿ ਜੇਕਰ ਉਹ ਨਵੀਂ ਬ੍ਰਿਕਸ ਕਰੰਸੀ ਬਣਾਉਂਦੇ ਹਨ ਜਾਂ ਡਾਲਰ ਦੀ ਥਾਂ ਕਿਸੇ ਹੋਰ ਕਰੰਸੀ ਦਾ ਸਮਰਥਨ ਕਰਦੇ ਹਨ ਤਾਂ ਉਹ ਉਨ੍ਹਾਂ ਦੇਸ਼ਾਂ ‘ਤੇ 100 ਫੀਸਦੀ ਟੈਰਿਫ ਲਗਾ ਦੇਣਗੇ।
ਇਸ ਦਾ ਮਤਲਬ ਹੈ ਕਿ ਡਾਲਰ ਨੂੰ ਕਮਜ਼ੋਰ ਕਰਨ ਦੀ ਕੋਈ ਵੀ ਕੋਸ਼ਿਸ਼ ਇਨ੍ਹਾਂ ਦੇਸ਼ਾਂ ਲਈ ਬਹੁਤ ਮਹਿੰਗੀ ਸਾਬਤ ਹੋ ਸਕਦੀ ਹੈ। ਟਰੰਪ ਨੇ ਸਪੱਸ਼ਟ ਕਿਹਾ ਹੈ ਕਿ ਅਜਿਹੀਆਂ ਕੋਸ਼ਿਸ਼ਾਂ ਕਰਨ ਵਾਲੇ ਦੇਸ਼ ਅਮਰੀਕਾ ਨੂੰ ਅਲਵਿਦਾ ਕਹਿਣ ਲਈ ਤਿਆਰ ਰਹਿਣ।