ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਰਾਸ਼ਟਰ ਵਜੋਂ ਸਾਡੇ ਲਈ ਵੀ ਬਹੁਤ ਵੱਡਾ ਘਾਟਾ ਹੈ। ਦੇਸ਼ ਵੰਡ ਦੇ ਦੌਰ ਵਿੱਚ ਬਹੁਤ ਕੁਝ ਗੁਆ ਕੇ ਭਾਰਤ ਆ ਜਾਣਾ ਅਤੇ ਇੱਥੇ ਜੀਵਨ ਦੇ ਹਰ ਖੇਤਰ ਵਿੱਚ ਪ੍ਰਾਪਤੀਆਂ ਕਰਨਾ ਆਮ ਗੱਲ ਨਹੀਂ ਹੈ। ਉਸ ਦਾ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਿਖਾਉਂਦਾ ਹੈ ਕਿ ਕਿਵੇਂ ਘੱਟ ਕਿਸਮਤ ਵਾਲੇ ਲੋਕ ਸੰਘਰਸ਼ਾਂ ਰਾਹੀਂ ਬੁਲੰਦੀਆਂ ਨੂੰ ਪ੍ਰਾਪਤ ਕਰ ਸਕਦੇ ਹਨ। ਇੱਕ ਨੇਕ ਇਨਸਾਨ ਅਤੇ ਵਿਦਵਾਨ ਅਰਥ ਸ਼ਾਸਤਰੀ ਵਜੋਂ ਹਮੇਸ਼ਾ ਯਾਦ ਕੀਤਾ ਜਾਵੇਗਾ। ਭਾਰਤ ਸਰਕਾਰ ਵਿੱਚ ਇੱਕ ਅਰਥ ਸ਼ਾਸਤਰੀ ਵਜੋਂ ਕਈ ਸੇਵਾਵਾਂ ਦਿੱਤੀਆਂ।
ਉਨ੍ਹਾਂ ਨੂੰ ਵੱਖ-ਵੱਖ ਪਾਰਟੀਆਂ ਦੇ ਸਿਆਸੀ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ। ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਨ੍ਹਾਂ ਦੀ ਰਿਹਾਇਸ਼ ਉਤੇ ਪਹੁੰਚੇ ਹਨ।