ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਸੀਨੀਅਰ ਅਰਥ ਸ਼ਾਸਤਰੀ ਡਾ: ਮਨਮੋਹਨ ਸਿੰਘ ਦਾ ਨਿਗਮਬੋਧ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਈ ਸੀਨੀਅਰ ਨੇਤਾਵਾਂ ਨੇ ਸ਼ਿਰਕਤ ਕੀਤੀ। ਸਾਰਿਆਂ ਨੇ ਮਰਹੂਮ ਨੇਤਾ ਨੂੰ ਅੰਤਿਮ ਵਿਦਾਈ ਦਿੱਤੀ ਅਤੇ ਉਨ੍ਹਾਂ ਦੇ ਮਹਾਨ ਯੋਗਦਾਨ ਨੂੰ ਯਾਦ ਕੀਤਾ। ਡਾ.ਮਨਮੋਹਨ ਸਿੰਘ ਪੰਜ ਤੱਤਾਂ ਵਿਚ ਵਿਲੀਨ ਹੋਏ ਗਏ ਹਨ।