ਗਿੱਦੜਬਾਹਾ, 26 ਅਗਸਤ : ਸ਼੍ਰੋਮਣੀ ਅਕਾਲੀ ਦਲ ਦੇ ਗਿੱਦੜਬਾਹਾ ਤੋਂ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਗੱਲ ਦਾ ਐਲਾਨ ਕੀਤਾ।
ਡਿੰਪੀ ਢਿੱਲੋਂ ਨੇ ਕਿਹਾ ਕਿ ਉਹ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਅਤੇ ਬਾਦਲ ਪਰਿਵਾਰ ਦੇ ਨਾਲ ਡਟ ਕੇ ਖੜੇ ਹਨ। ਉਨ੍ਹਾਂ ਨੇ ਪਾਰਟੀ ਦਾ ਹਰ ਹਾਲ ‘ਚ ਸਾਥ ਦਿੱਤਾ ਹੈ, ਪਰ ਜਿਸ ਤਰ੍ਹਾਂ ਮਨਪ੍ਰੀਤ ਸਿੰਘ ਬਾਦਲ ਨੇ ਪਿਛਲੇ ਦਿਨਾਂ ‘ਚ ਗਿੱਦੜਬਾਹਾ ‘ਚ ਆਪਣੀਆਂ ਸਰਗਰਮੀਆਂ ਵਧਾ ਦਿੱਤੀਆਂ ਹਨ, ਉਸ ਤੋਂ ਚਰਚਾ ਹੈ ਕਿ ਉਹ ਅਕਾਲੀ ਦਲ ‘ਚ ਵਾਪਸੀ ਕਰ ਸਕਦੇ ਹਨ। ਇਸ ਕਾਰਨ ਉਸ ਦੇ ਮਨ ਵਿੱਚ ਬਹੁਤ ਗੁੱਸਾ ਸੀ।
ਡਿੰਪੀ ਢਿੱਲੋਂ ਨੇ ਕਿਹਾ ਕਿ ਉਸ ਨੇ ਪਰਿਵਾਰਿਕ ਰਾਜਨੀਤੀ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਹੀ ਅਗਲੀ ਰਣਨੀਤੀ ਤਿਆਰ ਕਰਨਗੇ ਕਿ ਉਹ ਕਿਸ ਪਾਰਟੀ ਵਿੱਚ ਸ਼ਾਮਲ ਹੋਣਗੇ। ਹਾਲਾਂਕਿ ਉਨ੍ਹਾਂ ਦੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਦੀ ਚਰਚਾ ਹੈ।