ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਸ਼ਹਿਰ ਕੋਟਕਪੂਰਾ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਡੇਢ ਸਾਲ ਪਹਿਲਾਂ ਪੜ੍ਹਾਈ ਲਈ ਕੈਨੇਡਾ ਗਿਆ ਸੀ, ਜਿੱਥੇ ਬਿਮਾਰ ਹੋ ਕੇ ਉਸ ਦੀ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਕੋਟਕਪੂਰਾ ਨਿਵਾਸੀ ਗੁਰਚਰਨ ਸਿੰਘ ਦਾ 21 ਸਾਲਾ ਲੜਕਾ ਕਰਨਵੀਰ ਸਿੰਘ ਕਰੀਬ ਡੇਢ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਹ ਵਿਨੀਪੈਗ ਵਿੱਚ ਰਹਿ ਰਿਹਾ ਸੀ। ਕਰਨਵੀਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਅਤੇ ਇਸ ਬਿਮਾਰੀ ਕਾਰਨ ਉਸ ਦੀ ਮੌਤ ਹੋ ਗਈ।
ਦੱਸ ਦਈਏ ਕਿ ਕਰਨਵੀਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੇ ਮਾਪਿਆਂ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਲਾਸ਼ ਨੂੰ ਭਾਰਤ ਲਿਆਉਣ ਵਿੱਚ ਮਦਦ ਕੀਤੀ ਜਾਵੇ।