ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀਆਂ ਸੰਗਤਾਂ ਲਈ ਵੱਡੀ ਖੁਸ਼ਖਬਰੀ ਹੈ ਕਿ ਰੇਲਵੇ ਦੇ ਫ਼ਿਰੋਜ਼ਪੁਰ ਡਵੀਜ਼ਨ ਨੇ ਡੇਰੇ ਦੇ ਸੰਗਤ ਲਈ ਦੋ ਸਪੈਸ਼ਲ ਟ੍ਰੇਨਾਂ ਸ਼ੁਰੂ ਕੀਤੀਆਂ ਹਨ। ਦਰਅਸਲ ਰਾਧਾ ਸੁਆਮੀ ਡੇਰੇ ਦੇ ਦੇਸ਼ ਵਿੱਚ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਪੈਰੋਕਾਰ ਹਨ, ਡੇਰੇ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ, ਜਿਸ ਦੇ ਚੱਲਦੇ ਰੇਲਵੇ ਨੇ ਸਹਾਰਨਪੁਰ-ਬਿਆਸ-ਸਹਾਰਨਪੁਰ ਤੇ ਹਜਰਤ ਨਿਜਾਮੁਦੀਨ-ਬਿਆਸ-ਹਜਰਤ ਨਿਜਾਮੁਦੀਨ ਮੇਲ ਐਕਸਪ੍ਰੈੱਸ ਸਪੈਸ਼ਲ ਟ੍ਰੇਨ ਚਲਾਉਣ ਦਾ ਫੈਸਲਾ ਲਿਆ ਹੈ।
ਰੇਲਵੇ ਨੇ ਬਿਆਸ ਵਿੱਚ ਰਾਧਾ ਸੁਆਮੀ ਸਤਿਸੰਗ ਦੇ ਸ਼ਰਧਾਲੂਆਂ ਦੀ ਸਹੂਲਤ ਲਈ ਮੇਲ ਐਕਸਪ੍ਰੈਸ ਸਪੈਸ਼ਲ ਟਰੇਨ ਚਲਾਉਣ ਦਾ ਫੈਸਲਾ ਕੀਤਾ ਹੈ। ਪਰਮਦੀਪ ਸਿੰਘ ਸੈਣੀ, ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ, ਰੇਲਵੇ ਡਵੀਜ਼ਨ ਫ਼ਿਰੋਜ਼ਪੁਰ ਨੇ ਦੱਸਿਆ ਕਿ ਸਹਾਰਨਪੁਰ-ਬਿਆਸ-ਸਹਾਰਨਪੁਰ ਮੇਲ ਐਕਸਪ੍ਰੈਸ ਸਪੈਸ਼ਲ ਟਰੇਨ ਨੰਬਰ 04565 28 ਮਾਰਚ (01 ਟ੍ਰਿਪ) ਨੂੰ ਸਹਾਰਨਪੁਰ ਤੋਂ ਬਿਆਸ ਤੱਕ ਚੱਲੇਗੀ।
ਇਹ ਟਰੇਨ ਸਹਾਰਨਪੁਰ ਤੋਂ ਰਾਤ 20:50 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ 02:15 ਵਜੇ ਬਿਆਸ ਪਹੁੰਚੇਗੀ। ਵਾਪਸੀ ਦੀ ਦਿਸ਼ਾ ਵਿੱਚ ਇਹ ਵਿਸ਼ੇਸ਼ ਰੇਲ ਗੱਡੀ ਨੰਬਰ 04566 30 ਮਾਰਚ (01 ਯਾਤਰਾ) ਨੂੰ ਬਿਆਸ ਤੋਂ ਸਹਾਰਨਪੁਰ ਤੱਕ ਚੱਲੇਗੀ। ਇਹ ਰੇਲ ਗੱਡੀ ਬਿਆਸ ਤੋਂ 15:00 ਵਜੇ ਰਵਾਨਾ ਹੋਵੇਗੀ ਅਤੇ 20:20 ਵਜੇ ਸਹਾਰਨਪੁਰ ਪਹੁੰਚੇਗੀ। ਰਸਤੇ ਵਿੱਚ ਇਹ ਵਿਸ਼ੇਸ਼ ਰੇਲਗੱਡੀ ਦੋਵੇਂ ਦਿਸ਼ਾਵਾਂ ਵਿੱਚ ਯਮੁਨਾਨਗਰ ਜਗਾਧਰੀ, ਜਗਾਧਰੀ ਵਰਕਸ਼ਾਪ, ਅੰਬਾਲਾ ਛਾਉਣੀ, ਲੁਧਿਆਣਾ ਅਤੇ ਜਲੰਧਰ ਸਿਟੀ ਰੇਲਵੇ ਸਟੇਸ਼ਨਾਂ ‘ਤੇ ਰੁਕੇਗੀ।
ਇਸ ਤੋਂ ਇਲਾਵਾ ਹਜ਼ਰਤ ਨਿਜ਼ਾਮੁਦੀਨ-ਬਿਆਸ-ਹਜ਼ਰਤ ਨਿਜ਼ਾਮੂਦੀਨ ਮੇਲ ਐਕਸਪ੍ਰੈਸ ਸਪੈਸ਼ਲ ਟਰੇਨ ਨੰਬਰ 04401 27 ਮਾਰਚ (01 ਟ੍ਰਿਪ) ਨੂੰ ਹਜ਼ਰਤ ਨਿਜ਼ਾਮੁਦੀਨ ਤੋਂ ਬਿਆਸ ਤੱਕ ਚੱਲੇਗੀ। ਇਹ ਵਿਸ਼ੇਸ਼ ਰੇਲਗੱਡੀ ਹਜ਼ਰਤ ਨਿਜ਼ਾਮੂਦੀਨ ਤੋਂ ਰਾਤ 19:40 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 04:05 ਵਜੇ ਬਿਆਸ ਪਹੁੰਚੇਗੀ। ਵਾਪਸੀ ਦੀ ਦਿਸ਼ਾ ਵਿੱਚ ਇਹ ਵਿਸ਼ੇਸ਼ ਰੇਲ ਗੱਡੀ ਨੰਬਰ 04402 30 ਮਾਰਚ (01 ਯਾਤਰਾ) ਨੂੰ ਬਿਆਸ ਤੋਂ ਹਜ਼ਰਤ ਨਿਜ਼ਾਮੂਦੀਨ ਤੱਕ ਚੱਲੇਗੀ। ਇਹ ਵਿਸ਼ੇਸ਼ ਰੇਲਗੱਡੀ ਬਿਆਸ ਤੋਂ 20:35 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 04:00 ਵਜੇ ਹਜ਼ਰਤ ਨਿਜ਼ਾਮੂਦੀਨ ਪਹੁੰਚੇਗੀ। ਰਸਤੇ ਵਿੱਚ ਇਹ ਵਿਸ਼ੇਸ਼ ਰੇਲ ਗੱਡੀ ਦੋਵੇਂ ਦਿਸ਼ਾਵਾਂ ਵਿੱਚ ਨਵੀਂ ਦਿੱਲੀ, ਸਬਜ਼ੀ ਮੰਡੀ, ਅੰਬਾਲਾ ਛਾਉਣੀ, ਲੁਧਿਆਣਾ ਅਤੇ ਜਲੰਧਰ ਸਿਟੀ ਰੇਲਵੇ ਸਟੇਸ਼ਨਾਂ ‘ਤੇ ਰੁਕੇਗੀ।