Saturday, March 7, 2026
spot_img

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਬਰੀ ਹੋਣ ‘ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ, ਕਿਹਾ . . . .

Must read

ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ਵਿੱਚੋਂ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਰੀ ਕੀਤੇ ਜਾਣ ‘ਤੇ ਗਿਆਨੀ ਰਘਬੀਰ ਸਿੰਘ ਨੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਧ ਨੂੰ ਵਾਰ-ਵਾਰ ਪੈਰੋਲ ਮਿਲਣੀ ਸ਼ੁਰੂ ਹੋਈ ਸੀ, ਉਦੋਂ ਤੋਂ ਹੀ ਇਹ ਕਿਆਸਰਾਈਆਂ ਲੱਗ ਰਹੀਆਂ ਸਨ ਕਿ ਸਰਕਾਰਾਂ ਅਤੇ ਕਾਨੂੰਨ ਉਸ ਦੇ ਹੱਕ ਵਿੱਚ ਭੁਗਤ ਰਹੇ ਹਨ।

ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇੱਕ ਪਾਸੇ ਬਲਾਤਕਾਰੀ ਅਤੇ ਕਾਤਲ ਸਾਧ ਹੈ ਜਿਸ ਨੂੰ ਕਾਨੂੰਨ ਨਾਲ ਖਿਲਵਾੜ ਕਰਦਿਆਂ ਰਾਹਤਾਂ ਦਿੱਤੀਆਂ ਜਾ ਰਹੀਆਂ ਹਨ, ਅਤੇ ਦੂਜੇ ਪਾਸੇ ਉਹ ਬੰਦੀ ਸਿੰਘ ਹਨ ਜੋ ਪਿਛਲੇ 32 ਸਾਲਾਂ ਤੋਂ ਧਰਮ ਦੀ ਖਾਤਰ ਜੇਲ੍ਹਾਂ ਵਿੱਚ ਬੰਦ ਹਨ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਸਿੱਖ ਕੈਦੀਆਂ ਨੂੰ ਨਾ ਪੈਰੋਲ ਦਿੱਤੀ ਜਾ ਰਹੀ ਹੈ ਅਤੇ ਨਾ ਹੀ ਰਿਹਾਅ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਗਿਆਨੀ ਰਘਬੀਰ ਸਿੰਘ ਨੇ ਭਾਰਤੀ ਲੋਕਤੰਤਰ ਵਿੱਚ ਨਿਆਂ ਦੇ ਦੋਹਰੇ ਮਾਪਦੰਡਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇੱਕ ਸੰਗੀਨ ਜ਼ੁਰਮਾਂ ਵਾਲੇ ਵਿਅਕਤੀ ਨੂੰ ਬਰੀ ਕਰਨਾ ਅਤੇ ਸਿੱਖਾਂ ਨਾਲ ਲਗਾਤਾਰ ਵਿਤਕਰਾ ਕਰਨਾ ਇਹ ਸਾਬਤ ਕਰਦਾ ਹੈ ਕਿ ਦੇਸ਼ ਵਿੱਚ ਕਾਨੂੰਨ ਸਭ ਲਈ ਬਰਾਬਰ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਹੈਰਾਨੀਜਨਕ ਹੈ ਅਤੇ ਸਿੱਖ ਕੌਮ ਦੇ ਮਨਾਂ ਵਿੱਚ ਬੇਗਾਨਗੀ ਦੇ ਅਹਿਸਾਸ ਨੂੰ ਹੋਰ ਗੂੜ੍ਹਾ ਕਰਦਾ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article