ਪੰਜਾਬ-ਹਰਿਆਣਾ ਹਾਈਕੋਰਟ ਨੇ ਗੁਰੂ ਰਵਿਦਾਸ ਅਤੇ ਸੰਤ ਕਬੀਰ ਜੀ ‘ਤੇ ਕਥਿਤ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ‘ਚ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਖਿਲਾਫ ਦਰਜ ਐੱਫਆਈਆਰ ਨੂੰ ਰੱਦ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ।
ਪਟੀਸ਼ਨ ਦਾਇਰ ਕਰਦੇ ਹੋਏ ਰਾਮ ਰਹੀਮ ਨੇ ਇੱਕ ਸਤਿਸੰਗ ਨੂੰ ਲੈ ਕੇ ਆਪਣੇ ਖਿਲਾਫ ਦਰਜ FIR ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਪਟੀਸ਼ਨਰ ਨੇ ਦੱਸਿਆ ਕਿ ਉਸ ਵਿਰੁੱਧ 17 ਮਾਰਚ ਨੂੰ ਪਾਤੜਾਂ, ਜਲੰਧਰ ਦਿਹਾਤੀ ਵਿੱਚ ਆਈਪੀਸੀ ਦੀ ਧਾਰਾ 295ਏ (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ) ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਇਹ ਐਫਆਈਆਰ 7 ਸਾਲ ਪਹਿਲਾਂ ਹੋਏ ਸਤਿਸੰਗ ਬਾਰੇ ਹੈ ਅਤੇ ਹੁਣ ਇੰਨੇ ਲੰਬੇ ਵਕਫ਼ੇ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ।