ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਉਨ੍ਹਾਂ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਰੋਕ ਲਗਾ ਦਿੱਤੀ ਹੈ। ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ‘ਚ ਡੇਰਾਮੁਖੀ ਬਾਬਾ ਰਾਮ ਰਹੀਮ ਨੂੰ ਸੁਪਰੀਮ ਕੋਰਟ ਤੋਂ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਨੂੰ ਹਟਾ ਲਿਆ ਹੈ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਮਾਰਚ ਵਿੱਚ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਗੁਰਮੀਤ ਰਾਮ ਰਹੀਮ ਖ਼ਿਲਾਫ਼ ਚੱਲ ਰਹੇ ਤਿੰਨ ਕੇਸਾਂ ਦੀ ਜਾਂਚ ’ਤੇ ਰੋਕ ਲਾ ਦਿੱਤੀ ਸੀ। ਇਸ ਹੁਕਮ ਨੂੰ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਜਾਂਚ ‘ਤੇ ਲਗਾਈ ਰੋਕ ਹਟਾ ਲਈ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਅੰਦਰ ਜਵਾਬ ਮੰਗਿਆ ਹੈ।