ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ‘ਤੇ ਬੈਠਿਆਂ ਅੱਜ 20 ਦਿਨ ਪੂਰੇ ਹੋ ਚੁੱਕੇ ਹਨ। ਇਸ ਦੌਰਾਨ ਅੱਜ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਖਨੌਰੀ ਬਾਰਡਰ ਪਹੁੰਚੇ। ਜਿੱਥੇ ਉਨ੍ਹਾਂ ਨੇ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ ਜਾਣਿਆ। ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅੰਦੋਲਨ ਦੀਆਂ ਮੰਗਾਂ ਇੱਕੋ ਜਿਹੀਆਂ ਹਨ, ਕਿਸਾਨ ਸ਼ਾਂਤੀਪੂਰਨ ਧਰਨਾ ਦੇ ਰਹੇ ਹਨ। ਪਰ ਸਰਕਾਰ ਉਨ੍ਹਾਂ ਦੀ ਕੋਈ ਵੀ ਗੱਲ ਨਹੀਂ ਸੁਣ ਰਹੀ।
ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਬੁਲਾ ਕੇ ਹੱਲ ਲੱਭਣਾ ਚਾਹੀਦਾ ਹੈ। ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਕਾਫੀ ਜ਼ਿਆਦਾ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦਾ ਹਾਲ ਜਾਣਨ ਲਈ ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ, ਪਹਿਲਵਾਨ ਵਿਨੇਸ਼ ਫੋਗਾਟ, ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਕਿਸਾਨ ਆਗੂ ਵੀ ਪਹੁੰਚੇ।