ਤਖਤ ਸ੍ਰੀ ਪਟਨਾ ਸਾਹਿਬ ਤੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਪਿੱਛੋਂ ਸਿਮਰਨਜੀਤ ਸਿੰਘ ਮਾਨ ਨੇ ਸੁਖਬੀਰ ਸਿੰਘ ਬਾਦਲ ਦੇ ਹੱਕ ‘ਚ ਆ ਕੇ ਵੱਡਾ ਬਿਆਨ ਦਿੱਤਾ ਹੈ। ਸਿਮਰਨਜੀਤ ਸਿੰਘ ਮਾਨ ਨੇ ਪੰਜ ਪਿਆਰੇ ਕਿਸੇ ਨੂੰ ਵੀ ਤਨਖਾਹੀਆ ਕਰਾਰ ਨਹੀਂ ਦੇ ਸਕਦੇ। ਤਖਤ ਸ੍ਰੀ ਪਟਨਾ ਸਾਹਿਬ ਦੇ ਫੈਸਲੇ ‘ਤੇ ਸਵਾਲ ਉਠਾਉਂਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਿੱਖ ਮਰਿਆਦਾ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਅਧਿਕਾਰਾਂ ‘ਤੇ ਹਮਲਾ ਹੋ ਰਿਹਾ ਹੈ।