ਤਰਨਤਾਰਨ : ਬੀਤੀ ਕੱਲ ਸਮਾਰਟ ਸਿਟੀ ‘ਚ ਪ੍ਰਾਪਰਟੀ ਵਿਵਾਦ ਕਾਰਨ ਘਰ ‘ਚ ਦਾਖਲ ਹੋ ਕੇ ਇੱਕ ਨੌਜਵਾਨ ਵੱਲੋਂ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।
ਦੱਸ ਦਈਏ ਕਿ ਇਹ ਘਟਨਾ ਨੂੰ ਮ੍ਰਿਤਕ ਔਰਤ ਦੇ ਭਾਣਜੇ ਨੇ ਅੰਜ਼ਾਮ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।