ਪੰਜਾਬ ਦੇ ਲੁਧਿਆਣਾ ਵਿੱਚ ਅੱਜ ਤੜਕੇ 4 ਵਜੇ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਰੇਲਵੇ ਸਟੇਸ਼ਨ ਦੇ ਬਾਹਰ ਸ਼ਰਾਬ ਦੀਆਂ ਦੁਕਾਨਾਂ ਸਾਰੀ ਰਾਤ ਖੁੱਲ੍ਹੀਆਂ ਰਹਿੰਦੀਆਂ ਹਨ। ਅੱਜ ਸਵੇਰੇ 4 ਵਜੇ ਦੇ ਕਰੀਬ ਰੇਲਵੇ ਸਟੇਸ਼ਨ ਦੇ ਗੇਟ ‘ਤੇ ਸ਼ਰਾਬ ਦੀ ਦੁਕਾਨ ਤੋਂ ਬੀਅਰ ਖਰੀਦਣ ਨੂੰ ਲੈ ਕੇ ਦੋ ਨੌਜਵਾਨਾਂ ਵਿਚਾਲੇ ਝਗੜਾ ਹੋ ਗਿਆ।
ਝਗੜਾ ਇੰਨਾ ਵਧ ਗਿਆ ਕਿ ਇਕ ਨੌਜਵਾਨ ਨੇ ਆਪਣੇ ਦੋਸਤਾਂ ਨੂੰ ਮੌਕੇ ‘ਤੇ ਬੁਲਾਇਆ। ਕਰੀਬ 8 ਤੋਂ 10 ਨੌਜਵਾਨਾਂ ਨੇ ਬੀਅਰ ਖਰੀਦਣ ਆਏ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾ ਹੁੰਦਾ ਦੇਖ ਉਸ ਨੌਜਵਾਨ ਦੇ ਦੋ ਦੋਸਤ ਮੌਕੇ ਤੋਂ ਭੱਜ ਗਏ। ਉਨ੍ਹਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਹਮਲਾਵਰਾਂ ਨੇ ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਸਿਰਫ਼ 22 ਸਾਲ ਦਾ ਸੀ।
22 ਸਾਲਾਂ ਕਮਲ ਗੁਰੂ ਅਰਜਨ ਦੇਵ ਨਗਰ ਦਾ ਰਹਿਣ ਵਾਲਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੋਤਵਾਲੀ ਦੀ ਪੁਲਸ ਮੌਕੇ ‘ਤੇ ਪਹੁੰਚ ਗਈ। ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।