Sunday, December 22, 2024
spot_img

ਤੇਜ਼ ਰਫ਼ਤਾਰ ਕਾਰ ਚਾਲਕ ਨੇ ਤਿੰਨ ਬਾਈਕ ਸਵਾਰਾਂ ਨੂੰ ਮਾਰੀ ਟੱ ਕਰ, ਪੁਲਿਸ ਨਹੀਂ ਕਰ ਰਹੀ ਕਰਵਾਈ

Must read

ਲੁਧਿਆਣਾ, 24 ਜੁਲਾਈ : ਲੁਧਿਆਣਾ ਦੇ ਤਾਜਪੁਰ ਰੋਡ ਦੇ ਕੱਟ ‘ਤੇ ਤੇਜ਼ ਰਫ਼ਤਾਰ ਕਾਰ ਨੇ ਬਾਈਕ ਸਵਾਰ ਤਿੰਨ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਤਿੰਨੋਂ ਨੌਜਵਾਨ ਕਰੀਬ 10 ਫੁੱਟ ਦੂਰ ਜਾ ਡਿੱਗੇ ਅਤੇ ਜ਼ਖਮੀ ਹੋ ਗਏ।ਜਿਨ੍ਹਾਂ ਨੂੰ ਰਾਹਗੀਰਾਂ ਨੇ ਡਾਕਟਰੀ ਸਹਾਇਤਾ ਲਈ ਹਸਪਤਾਲ ਪਹੁੰਚਿਆ। ਕਾਰ ਚਾਲਕ ਰੁਕਣ ਦੀ ਬਜਾਏ ਮੌਕੇ ਤੋਂ ਫ਼ਰਾਰ ਹੋ ਗਿਆ।
ਹਾਦਸੇ ਵਿੱਚ ਜ਼ਖਮੀ ਨੌਜਵਾਨ ਹਰਸ਼ ਨੇ ਇਲਾਕਾ ਪੁਲੀਸ ਨੂੰ ਸ਼ਿਕਾਇਤ ਦਿੱਤੀ, ਜਿਸ ਤੇ ਕਰਵਾਈ ਲਈ ਉਹ ਦੋ ਦਿਨਾਂ ਤੋਂ ਥਾਣੇ ਦੇ ਚੱਕਰ ਲਾ ਰਿਹਾ ਹੈ ਅਤੇ ਉਸ ਦੀ ਸ਼ਿਕਾਇਤ ’ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਾਣਕਾਰੀ ਦਿੰਦੇ ਹੋਏ ਪੀੜਤ ਹਰਸ਼ ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਨੇ ਉਸ ਨੂੰ ਘਟਨਾ ਦੀ ਸੀ.ਸੀ.ਟੀ.ਵੀ. ਵੀਡੀਓ ਖੁਦ ਲਿਆਉਣ ਅਤੇ ਕਾਰ ਦਾ ਨੰਬਰ ਪਤਾ ਕਰਨ ਲਈ ਕਿਹਾ। ਹਰਸ਼ ਨੇ ਦੱਸਿਆ ਕਿ ਉਨ੍ਹਾਂ ਆਪਣੇ ਪੱਧਰ ‘ਤੇ ਸੀ.ਸੀ.ਟੀ.ਵੀ. ਹੁਣ ਪੁਲਿਸ ਨੂੰ ਦੇ ਦਿੱਤੀ ਹੈ, ਹੁਣ ਪੁਲਿਸ ਨੇ ਕਾਰ ਚਾਲਕ ਦਾ ਨੰਬਰ ਪਤਾ ਕਰਨਾ ਹੈ। ਇਸ ਮਾਮਲੇ ਸਬੰਧੀ ਏਐਸਆਈ ਸੁਖਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਲਦੀ ਹੀ ਕਾਰ ਚਾਲਕ ਦੀ ਪਛਾਣ ਕਰ ਲਈ ਜਾਵੇਗੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article