Monday, July 8, 2024
spot_img

ਦਿਲਜੀਤ ਦੁਸਾਂਝ ਤੋਂ ਬਾਅਦ ਹੁਣ ਕਰਨ ਔਜਲਾ ਅਤੇ ਬਾਦਸ਼ਾਹ ਲਗਾਉਣਗੇ ਅੰਬਾਨੀਆਂ ਦੇ ਵਿਆਹ ‘ਚ ਰੌਣਕਾਂ !

Must read

12 ਜੁਲਾਈ ਨੂੰ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਉਨ੍ਹਾਂ ਦੇ ਵਿਆਹ ਤੋਂ ਪਹਿਲਾਂ ਦੇ ਜਸ਼ਨ ਪਿਛਲੇ ਮਹੀਨਿਆਂ ਤੋਂ ਸੁਰਖੀਆਂ ਵਿੱਚ ਹਨ ਅਤੇ ਜੋੜੇ ਦੇ ਵਿਆਹ ਲਈ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ। ਵਿਆਹ ਤੋਂ ਪਹਿਲਾਂ ਦੀਆਂ ਰਸਮਾਂ ਅਤੇ ਤਿਆਰੀਆਂ ਪੂਰੇ ਜ਼ੋਰਾਂ ‘ਤੇ ਚੱਲ ਰਹੀਆਂ ਹਨ। ਅਨੰਤ ਅਤੇ ਰਾਧਿਕਾ ਦਾ ਸ਼ਾਨਦਾਰ ਸੰਗੀਤ ਸਮਾਰੋਹ 5 ਜੁਲਾਈ ਨੂੰ ਮੁੰਬਈ ਵਿੱਚ ਹੋਵੇਗਾ । ਅਨੰਤ ਅਤੇ ਰਾਧਿਕਾ ਦਾ ਸੰਗੀਤ ਸੱਦਾ ਪੱਤਰ ਹਾਲ ਹੀ ਵਿੱਚ ਸੋਸ਼ਲ ਮੀਡੀਆ ‘ਤੇ ਸਾਹਮਣੇ ਆਇਆ ਸੀ।

ਮਿਲੀ ਜਾਣਕਾਰੀ ਅਨੁਸਾਰ, ਸੰਗੀਤ ਸਮਾਰੋਹ ਨੀਤਾ ਮੁਕੇਸ਼ ਅੰਬਾਨੀ ਕਲਚਰਲ ਸੈਂਟਰ ਦੇ ਗ੍ਰੈਂਡ ਥੀਏਟਰ ਵਿੱਚ ਸ਼ਾਮ 7 ਵਜੇ ਤੋਂ ਸ਼ੁਰੂ ਹੋਵੇਗਾ। ਇੱਕ ਰਿਪੋਰਟ ਦੇ ਅਨੁਸਾਰ ਰਾਧਿਕਾ ਅਤੇ ਅਨੰਤ ਦੇ ਸੰਗੀਤ ਸਮਾਰੋਹ ਵਿੱਚ ਕਈ ਵਿਸ਼ੇਸ਼ ਪ੍ਰੋਗਰਾਮ ਹੋਣਗੇ ਅਤੇ ਇਸ ਵਿੱਚ ਕਰਨ ਔਜਲਾ ਤੇ ਬਾਦਸ਼ਾਹ ਵੀ ਪਰਫਾਰਮ ਕਰਨਗੇ ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article