ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਦਿਲ-ਲੁਮਿਨਾਟੀ ਸਮਾਰੋਹ ਦੀਆਂ ਟਿਕਟਾਂ ਦੀ ਕਾਲਾਬਾਜ਼ਾਰੀ ਦੇ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਦਾ ਪਤਾ ਲਗਾਇਆ ਹੈ। ਈ.ਡੀ. ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਈਡੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਪੰਜ ਰਾਜਾਂ – ਦਿੱਲੀ, ਮਹਾਰਾਸ਼ਟਰ (ਮੁੰਬਈ), ਰਾਜਸਥਾਨ (ਜੈਪੁਰ), ਕਰਨਾਟਕ (ਬੈਂਗਲੁਰੂ) ਅਤੇ ਪੰਜਾਬ (ਚੰਡੀਗੜ੍ਹ) ਵਿੱਚ 13 ਥਾਵਾਂ ‘ਤੇ ਛਾਪੇ ਮਾਰੇ ਗਏ। ਈ.ਡੀ. ਨਵੀਂ ਦਿੱਲੀ ਵਲੋਂ ਬੀਤੇ ਦਿਨ ਦਿੱਲੀ, ਮੁੰਬਈ, ਜੈਪੁਰ, ਚੰਡੀਗੜ੍ਹ, ਬੈਂਗਲੁਰੂ ਵਿਚ ਕੋਲਡਪਲੇਅ ਅਤੇ ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ’ ਸਮਾਰੋਹ ਦੀਆਂ ਟਿਕਟਾਂ ਦੀ ਗੈਰਕਾਨੂੰਨੀ ਵਿਕਰੀ ਦੇ ਸੰਬੰਧ ਵਿਚ ਤਲਾਸ਼ੀ ਮੁਹਿੰਮ ਚਲਾਈ ਹੈ। ਤਲਾਸ਼ੀ ਮੁਹਿੰਮਾਂ ਦੌਰਾਨ ਘਪਲੇ ਵਿਚ ਵਰਤੇ ਗਏ ਮੋਬਾਈਲ ਫੋਨ, ਲੈਪਟਾਪ, ਸਿਮ ਕਾਰਡ ਵਰਗੀਆਂ ਕਈ ਅਪਰਾਧਕ ਸਮੱਗਰੀਆਂ ਬਰਾਮਦ ਅਤੇ ਜ਼ਬਤ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਈ.ਡੀ. ਅਧਿਕਾਰੀਆਂ ਵਲੋਂ ਸਾਂਝੀ ਕੀਤੀ ਗਈ। ਦਿਲਜੀਤ ਦੋਸਾਂਝ ਦਾ ਦਿਲ-ਲੁਮਿਨਾਟੀ ਇੰਡੀਆ ਟੂਰ ਕੰਸਰਟ 26 ਅਕਤੂਬਰ ਤੋਂ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਸ਼ੁਰੂ ਹੋਵੇਗਾ।