ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੋਮਵਾਰ ਸਵੇਰੇ ਹਜ਼ਾਰਾਂ ਕਿਸਾਨ ਅੰਮ੍ਰਿਤਸਰ ਦੇ ਬਿਆਸ ਤੋਂ ਫਤਿਹਗੜ੍ਹ ਸਾਹਿਬ ਵੱਲ ਰਵਾਨਾ ਹੋਏ। 300 ਤੋਂ ਵੱਧ ਟਰੈਕਟਰ-ਟਰਾਲੀਆਂ ਬਿਆਸ ਵਿੱਚੋਂ ਲੰਘ ਰਹੀਆਂ ਹਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਕੇਂਦਰੀ ਰਾਜ ਮੰਤਰੀ ਨਿਤਿਆਨੰਦ ਰਾਏ ਨੇ SKM ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕਿਸਾਨਾਂ ਨੇ ਇਸ ਸਬੰਧੀ ਦੇਰ ਰਾਤ ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਮੀਟਿੰਗ ਵਿੱਚ ਜਾਣ ਦਾ ਫੈਸਲਾ ਕੀਤਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਲੜਨ ਨਹੀਂ ਜਾ ਰਹੇ ਹਾਂ ਪਰ ਹਰਿਆਣਾ ‘ਚ ਜਾਣਬੁਝ ਕੇ ਅਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ। ਇੱਕ ਪਾਸੇ ਗੱਲਬਾਤ ਚੱਲ ਰਹੀ ਹੈ, ਦੂਜੇ ਪਾਸੇ ਹਰਿਆਣਾ ਸਰਕਾਰ ਇੰਟਰਨੈੱਟ ਬੰਦ ਕਰਨ ਵਰਗੇ ਕਦਮ ਚੁੱਕ ਰਹੀ ਹੈ। ਕੇਂਦਰੀ ਮੰਤਰੀ ਪੀਯੂਸ਼ ਗੋਇਲ, ਅਰਜੁਨ ਮੁੰਡਾ ਅਤੇ ਕੇਂਦਰੀ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਐਸਕੇਐਮ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।