Tuesday, November 12, 2024
spot_img

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਰਿਹਾਅ

Must read

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਜੇਲ੍ਹ ਤੋਂ ਬਾਹਰ ਆ ਗਏ। ਵਰਕਰਾਂ ਨੇ ਜੇਲ੍ਹ ਦੇ ਬਾਹਰ ਇਕੱਠੇ ਹੋ ਕੇ ਉਨ੍ਹਾਂ ਦੀ ਰਿਹਾਈ ਦਾ ਜਸ਼ਨ ਮਨਾਇਆ। ਇਸ ਸਮੇਂ ਮਨੀਸ਼ ਸਿਸੋਦੀਆ ਦੇ ਨਾਲ ‘ਆਪ’ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਨਜ਼ਰ ਆਏ। ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਉਹ ਬਾਬਾ ਸਾਹਿਬ ਦੇ ਸੰਵਿਧਾਨ ਕਾਰਨ ਹੀ ਜੇਲ੍ਹ ਵਿੱਚੋਂ ਬਾਹਰ ਆ ਸਕੇ ਹਨ ਅਤੇ ਇਸੇ ਆਧਾਰ ’ਤੇ ਕੇਜਰੀਵਾਲ ਵੀ ਜਲਦੀ ਹੀ ਰਿਹਾਅ ਹੋ ਜਾਣਗੇ। ਦਸ ਦੇਈਏ ਕਿ ਮਨੀਸ਼ ਸਿਸੋਦੀਆ 17 ਮਹੀਨਿਆਂ ਤੋਂ ਜੇਲ੍ਹ ਵਿੱਚ ਸਨ। ਕਥਿਤ ਸ਼ਰਾਬ ਘੁਟਾਲੇ ਦੀ ਸੁਣਵਾਈ ਸ਼ੁਰੂ ਕਰਨ ਵਿੱਚ ਦੇਰੀ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸੀਬੀਆਈ ਅਤੇ ਈਡੀ ਦੋਵਾਂ ਮਾਮਲਿਆਂ ਵਿੱਚ ਸਿਸੋਦੀਆ ਨੂੰ ਜ਼ਮਾਨਤ ਦੇ ਦਿੱਤੀ ਹੈ।

- Advertisement -spot_img

More articles

LEAVE A REPLY

Please enter your comment!
Please enter your name here

- Advertisement -spot_img

Latest article