ਦਿੱਲੀ,12 ਜੁਲਾਈ: ਆਮ ਆਦਮੀ ਪਾਰਟੀ ਦੇ ਸਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ED ਕੇਸ ਵਿੱਚ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਪਰ ਉਹ ਜ਼ਮਾਨਤ ਮਿਲਣ ਤੋਂ ਬਾਅਦ ਵੀ ਜੇਲ੍ਹ ਤੋਂ ਬਾਹਰ ਨਹੀਂ ਆ ਸਕਦੇ। ਇਹ ਮਾਮਲਾ ਸੁਪਰੀਮ ਕੋਰਟ ਨੇ 3 ਜੱਜਾਂ ਦੀ ਬੈਂਚ ਕੋਲ ਭੇਜ ਦਿੱਤਾ ਹੈ। ਦਸ ਦੇਈਏ ਕਿ ਈਡੀ ਨੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਦੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਜਿਸ ਦੀ ਸੁਣਵਾਈ ਤੋਂ ਬਾਅਦ ਸੁਪਰੀਮ ਕੋਰਟ ਨੇ ਅੱਜ ਇਸ ‘ਤੇ ਆਪਣਾ ਫੈਸਲਾ ਸੁਣਾਇਆ। ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਫੈਸਲੇ ਦੇ ਸਮੇਂ ਸੁਪਰੀਮ ਕੋਰਟ ਨੇ ਤਿੰਨ ਸਵਾਲਾਂ ਦਾ ਫੈਸਲਾ ਕੀਤਾ। ਹਾਲਾਂਕਿ ਸੁਪਰੀਮ ਕੋਰਟ ਨੇ ਮਾਮਲੇ ਨੂੰ ਵੱਡੀ ਬੈਂਚ ਕੋਲ ਭੇਜ ਦਿੱਤਾ ਹੈ।