ਦਿ ਸਿਟੀ ਹੈੱਡ ਲਾਈਨਸ
ਦਿੱਲੀ ਬੰਬ ਧਮਾਕਿਆਂ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਸਮੇਂ ਤੋਂ ਪਹਿਲਾ ਰਿਹਾਈ ਵਾਲੀ ਫਾਈਲ ਨੂੰ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਮੁੜ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਪ੍ਰੋ. ਭੁੱਲਰ ਦੀ ਪਟੀਸ਼ਨ ਨੂੰ 7 ਵਾਰ ਰੱਦ ਕਰ ਚੁੱਕੀ ਹੈ। ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਫੈਸਲੇ ਦੀ ਸਖ਼ਤ ਨਿੰਦਾ ਕੀਤੀ ਹੈ।ਜਦ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਕੇਂਦਰ ਤੇ ਆਪ ਸਰਕਾਰ ਨੇ ਸੋੜੇ ਸਿਆਸੀ ਹਿੱਤਾਂ ਖਾਤਰ ਧਾਰਮਿਕ ਭਾਵਨਾਵਾਂ ਨਾਲ ਖਿਲਾਫ ਦੱਸਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰੋ. ਭੁੱਲਰ ਦੀ ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ 29 ਸਾਲਾਂ ਤੋਂ ਜੇਲ੍ਹ ਵਿੱਚ ਰੱਖ ਕੇ ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਉਸ ਦੀ ਘੋਰ ਨਿਖੇਧੀ ਕਰਦਾ ਹੈ ਅਤੇ ਮੈਂ ਪ੍ਰੋ. ਭੁੱਲਰ ਨੂੰ ਇਨਸਾਫ਼ ਦਵਾਉਣ ਲਈ ਪੰਥ ਨੂੰ ਇੱਕਜੁੱਟ ਹੋ ਕੇ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕਰਦਾ ਹਾਂ।
ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਰਾਮ ਰਹੀਮ ਨੂੰ ਕਈ ਵਾਰ ਪੈਰੋਲ ਦਿੱਤੇ ਜਾਣ ਦੇ ਮਾਮਲੇ ‘ਤੇ ਕਿਹਾ ਕਿਸ ਤਰ੍ਹਾਂ ਕਾਨੂੰਨ ਨੂੰ ਛਿੱਕੇ ਟੰਗ ਕੇ ਉਸ ਨੂੰ ਵਾਰ ਵਾਰ ਪੈਰੋਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਪੈਰੋਲ ਦਾ ਵਿਰੋਧ ਨਹੀਂ ਕਰਦੇ, ਪ੍ਰੰਤੂ ਜੇਲ੍ਹਾਂ ਵਿਚ ਸਜ਼ਾਵਾਂ ਪੂਰੀਆਂ ਕਰਨ ਵਾਲਿਆਂ ਪ੍ਰਤੀ ਪੈਰੋਲ ਦੇਣ ਸਮੇਂ ਦੋਹਰਾ ਮਾਪਦੰਡ ਕਿਉਂ ਹੁੰਦੇ ਹਨ।