ਦਿੱਲੀ ਸ਼ਰਾਬ ਘੁਟਾਲੇ ਨਾਲ ਸਬੰਧਤ CIB ਮਾਮਲੇ ‘ਚ ਦਿੱਲੀ ਦੇ CM ਅਰਵਿੰਦ ਕੇਜਰੀਵਾਲ, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਬੀਆਰਐਸ ਆਗੂ ਕੇ.ਕਵਿਤਾ ਦੀ ਨਿਆਂਇਕ ਹਿਰਾਸਤ 9 ਅਗਸਤ ਤੱਕ ਵਧਾ ਦਿੱਤੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਹ ਹੁਕਮ ਦਿੱਤਾ। ਇਨ੍ਹਾਂ ਤਿੰਨਾਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਕਿਉਂਕਿ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ ਅੱਜ ਖ਼ਤਮ ਹੋ ਰਹੀ ਹੈ।
CIB ਨੇ ਇਸ ਮਾਮਲੇ ਵਿੱਚ 29 ਜੁਲਾਈ ਨੂੰ ਕੇਜਰੀਵਾਲ ਦੇ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਪਹਿਲਾਂ 22 ਜੁਲਾਈ ਨੂੰ ਰੌਜ਼ ਐਵੇਨਿਊ ਕੋਰਟ ਨੇ ਕੇ ਕਵਿਤਾ ਖਿਲਾਫ CIB ਵੱਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲਿਆ ਸੀ। ਕਵਿਤਾ ਨੂੰ ਸੀਬੀਆਈ ਨੇ ਇਸ ਮਾਮਲੇ ਵਿੱਚ 11 ਅਪ੍ਰੈਲ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ‘ਚ ਹੁਣ ਤੱਕ 18 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਨ੍ਹਾਂ ‘ਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ, ਬੀਆਰਐੱਸ ਨੇਤਾ ਕੇ.ਕਵਿਤਾ ਸ਼ਾਮਲ ਹਨ।