ਨਵੀਂ ਦਿੱਲੀ, 16 ਅਕਤੂਬਰ : ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੀ ਆਰਥਿਕ ਹਾਲਤ ਨੂੰ ਸੁਧਾਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਮੱਦੇਨਜ਼ਰ ਕੇਂਦਰ ਦੀ ਭਾਜਪਾ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਕਿਸਾਨਾਂ ਨੂੰ ਕਣਕ ਦੀ MSP ਵਿੱਚ 150 ਰੁਪਏ ਦੇ ਵਾਧਾ ਕਰਨ ਦਾ ਐਲਾਨ ਕੀਤਾ ਹੈ। ਮੋਦੀ ਸਰਕਾਰ ਨੇ ਇਹ ਫੈਸਲਾ ਅੱਜ ਹੋਈ ਕੈਬਨਿਟ ਦੀ ਅਹਿਮ ਮੀਟਿੰਗ ਵਿੱਚ ਕੀਤਾ ਹੈ। ਕੈਬਨਿਟ ਮੀਟਿੰਗ ਵਿੱਚ ਕਣਕ ਦੀ MSP ਸਮੇਤ ਹੋਰਨਾਂ ਵਰਗਾਂ ਦੇ ਲਈ ਵੱਡੇ ਫ਼ੈਸਲੇ ਲਏ ਗਏ ਹਨ। ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਕੇਂਦਰ ਸਰਕਾਰ ਨੇ ਹਾੜੀ ਦੀਆਂ ਫ਼ਸਲਾਂ ਦੇ MSP ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰੀ ਸੂਤਰਾਂ ਅਨੁਸਾਰ ਫ਼ਸਲ ਮੰਡੀਕਰਨ ਸੀਜ਼ਨ 2025-26 ਲਈ ਹਾੜੀ ਦੀਆਂ ਫ਼ਸਲਾਂ ਲਈ MSP ਮੁੱਲ ਨੂੰ ਮਨਜ਼ੂਰੀ ਦੇ ਕੇ ਕਣਕ, ਸਰ੍ਹੋਂ ਅਤੇ ਛੋਲਿਆਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਕਣਕ ਦੇ MSP ਮੁੱਲ ਵਿੱਚ 150 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਅਤੇ ਸਰ੍ਹੋਂ ਅਤੇ ਛੋਲਿਆਂ ਦੇ MSP ਮੁੱਲ ਵਿੱਚ ਵੀ ਵਾਧਾ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।