ਲੁਧਿਆਣਾ ਦੇ ਮਹਾਨਗਰ ਵਿੱਚ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਦੀ ਦੁਰਗਾ ਕਲੋਨੀ ਵਿੱਚ ਇੱਕ ਦੁਕਾਨਦਾਰ ਦਾ ਹੱਥ-ਪੈਰ ਬੰਨ੍ਹ ਕੇ ਕਤਲ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫੋਕਲ ਪੁਆਇੰਟ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮ੍ਰਿਤਕ ਵਿਅਕਤੀ ਦੀ ਪਛਾਣ ਰਾਮਗਨੀ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਅਜਿਹਾ ਲੱਗਦਾ ਹੈ ਕਿ ਦੁਕਾਨਦਾਰ ਦੇ ਕਤਲ ਪਿੱਛੇ ਕੋਈ ਰੰਜਿਸ਼ ਹੈ, ਕਿਉਂਕਿ ਦੁਕਾਨ ਵਿੱਚ ਕੋਈ ਚੋਰੀ ਦੀ ਖ਼ਬਰ ਨਹੀਂ ਹੈ। ਦੁਕਾਨਦਾਰ ਦੇ ਹੱਥ-ਪੈਰ ਬੰਨ੍ਹ ਕੇ ਉਸ ਨੂੰ ਬਹੁਤ ਦਰਦਨਾਕ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰ ਦਾ ਬੁਰਾ ਹਾਲ ਹੈ।