ਲੁਧਿਆਣਾ ਵਿੱਚ ਦੇਰ ਰਾਤ ਇੱਕ ਤੇਜ਼ ਰਫ਼ਤਾਰ ਟੈਂਪੂ ਟਰੈਵਲਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ। ਇਸ ਹਾਦਸੇ ਵਿੱਚ ਡਰਾਈਵਰ ਅਤੇ 4 ਬੱਚੇ ਜ਼ਖਮੀ ਹੋ ਗਏ। ਸੜਕ ਦੇ ਵਿਚਕਾਰ ਟਰੈਵਲਰ ਨੂੰ ਪਲਟਦਾ ਦੇਖ ਕੇ ਰਾਹਗੀਰਾਂ ਨੇ ਤੁਰੰਤ ਜ਼ਖਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਟਰੈਵਲਰ ਦੇ ਟਾਇਰ ਵੀ ਫਟ ਗਏ।
ਜਾਣਕਾਰੀ ਅਨੁਸਾਰ ਫਿਰੋਜ਼ਪੁਰ ਤੋਂ ਕੁਝ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਕੇ ਵਾਪਸ ਆ ਰਹੇ ਸਨ। ਫਿਰ ਅਚਾਨਕ ਡਰਾਈਵਰ ਨੇ ਗੱਡੀ ਤੋਂ ਕੰਟਰੋਲ ਗੁਆ ਦਿੱਤਾ ਜਿਸ ਕਾਰਨ ਗੱਡੀ ਡਿਵਾਈਡਰ ਨਾਲ ਟਕਰਾ ਗਈ। ਤੇਜ਼ ਰਫ਼ਤਾਰ ਕਾਰਨ ਟੈਂਪੋ ਟਰੈਵਲਰ ਸੜਕ ‘ਤੇ ਪਲਟ ਗਈ।
ਇਸ ਹਾਦਸੇ ਵਿੱਚ ਡਰਾਈਵਰ ਜਤਿੰਦਰ ਜ਼ਖਮੀ ਹੋ ਗਿਆ। ਜਦੋਂ ਕਿ 4 ਬੱਚੇ ਜ਼ਖਮੀ ਹਨ ਜਿਨ੍ਹਾਂ ਦੇ ਨਾਮ ਅਜੇ ਪਤਾ ਨਹੀਂ ਲੱਗ ਸਕੇ ਹਨ। ਜ਼ਖਮੀਆਂ ਨੂੰ ਰਾਤ 11.30 ਵਜੇ ਦੇ ਕਰੀਬ ਹਸਪਤਾਲ ਲਿਜਾਇਆ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੀ ਮੌਕੇ ‘ਤੇ ਪਹੁੰਚ ਗਏ। ਉਹ ਹਸਪਤਾਲ ਵਿੱਚ ਜ਼ਖਮੀਆਂ ਨੂੰ ਮਿਲੇ। ਫਿਲਹਾਲ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।